ਜਲੰਧਰ: ਲੁੱਟਾਂ ਖੋਹਾਂ ਕਰਨ ਵਾਲੇ ਚੜ੍ਹੇ ਪੁਲਿਸ ਦੇ ਹੱਥੇ - police arrested
ਜਲੰਧਰ: ਪੁਲਿਸ ਨੇ ਲੁੱਟ ਖੋਹ ਕਰਨ ਵਾਲੇ 2 ਆਰੋਪਿਆਂ ਨੂੰ ਕਾਬੂ ਕਰ ਲਿਆ ਹੈ। ਦੱਸ ਦਈਏ ਕਿ ਗ੍ਰਿਫ਼ਤਾਰ ਹੋਏ ਆਰੋਪਿਆਂ 'ਤੇ ਪਹਿਲਾਂ ਤੋਂ ਹੀ ਕਈ ਮਾਮਲੇ ਦਰਜ ਹਨ। ਜਾਣਕਾਰੀ ਦਿੰਦੇ ਹੋਏ ਏਸੀਪੀ ਨੇ ਦੱਸਿਆ ਕਿ ਇਹ ਦੋਵੇਂ ਜਲੰਧਰ 'ਚ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੰਦੇ ਸੀ ਤੇ ਹੁਣ ਦੋਵਾਂ ਚੋਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਆਰੋਪਿਆਂ ਦੀ ਪਛਾਣ ਕੰਵਲਜੀਤ ਸਿੰਘ ਤੇ ਅਰਜੁਨ ਵਜੋਂ ਹੋਈ ਹੈ। ਇਨ੍ਹਾਂ ਚੋਰਾਂ ਤੋਂ ਮੋਬਾਇਲ ਫੋਨ ਸਮੇਤ ਹੋਰ ਵੀ ਸਮਾਨ ਬਰਾਮਦ ਹੋਇਆ ਹੈ। ਉਕਤ ਵਿਅਕਤੀਆਂ 'ਤੇ ਮਾਮਲਾ ਦਰਜ ਕਰ ਅੱਗੇ ਦੀ ਕਾਰਵਾਈ ਕੀਤੀ ਜਾ ਰਹੀ ਹੈ।