ਉੱਚ ਅਧਿਕਾਰੀਆਂ ਅਤੇ ਸਿਆਸਤਦਾਨ ਦੇ ਪੀ.ਏ. ਬਣ ਕੇ ਠੱਗਣ ਮਾਰਨ ਵਾਲੇ 2 ਵਿਅਕਤੀਆਂ ਨੂੰ ਪੁਲਿਸ ਨੇ ਕੀਤਾ ਕਾਬੂ - ਫ਼ਤਿਹਗੜ੍ਹ ਸਾਹਿਬ
ਫ਼ਤਿਹਗੜ੍ਹ ਸਾਹਿਬ: ਬਸੀ ਪਠਾਣਾਂ ਦੀ ਪੁਲਿਸ ਵੱਲੋਂ ਜਾਅਲੀ ਉੱਚ ਅਧਿਕਾਰੀਆਂ ਅਤੇ ਸਿਆਸਤਦਾਨ ਦੇ ਪੀ.ਏ ਬਣ ਕੇ ਠੱਗੀ ਮਾਰਨ ਵਾਲੇ 2 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੀਆਂ ਥਾਣਾ ਮੁੱਖੀ ਮਨਪ੍ਰੀਤ ਸਿੰਘ ਦਿਓਲ ਨੇ ਦੱਸਿਆ ਕਿ ਮੁਖਬਰ ਖਾਸ ਵੱਲੋਂ ਇਤਲਾਹ ਮਿਲੀ ਸੀ ਕਿ ਸੰਦੀਪ ਸ਼ੁਕਲਾ ਅਤੇ ਗਗਨਦੀਪ ਸ਼ੁਕਲਾ ਵਾਸੀ ਬਸੀ ਪਠਾਣਾਂ ਦੇ ਭੋਲੇ ਭਾਲੇ ਲੋਕਾਂ ਨੂੰ ਗੁਮਰਾਹ ਕਰਨ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਵੱਲੋਂ ਲੋਕਾਂ ਨੂੰ ਨੌਕਰੀ ਲਗਾਉਣ ਜਾਂ ਉਨ੍ਹਾਂ ਦਾ ਕੋਈ ਕੰਮ ਕਰਵਾਉਣ ਦਾ ਝਾਂਸਾ ਦੇ ਕੇ ਠੱਗੀ ਮਾਰਦੇ ਹਨl ਉਨ੍ਹਾਂ ਦੱਸਿਆ ਕਿ ਆਪਣੇ ਮੋਬਾਇਲ ਤੋਂ ਫੋਨ ਕਰਕੇ ਆਪਣੇ ਆਪ ਨੂੰ ਉੱਚ ਅਧਿਕਾਰੀ ਜਾਂ ਕਿਸੇ ਸਿਆਸਤਦਾਨ ਦਾ ਪੀਏ ਦੱਸਦੇ ਸਨ। ਇਨ੍ਹਾਂ ਵਿਅਕਤੀਆਂ ਖਿਲਾਫ਼ ਵੱਖ-ਵੱਖ ਧਾਰਾਵਾਂ ਦੇ ਤਹਿਤ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।