ਪੁਲਿਸ ਨੇ 4 ਚੋਰਾਂ ਨੂੰ ਚੋਰੀ ਦੇ ਸਮਾਨ ਸਮੇਤ ਕੀਤਾ ਕਾਬੂ - Police arrested 4 thieves
ਫਿਰੋਜ਼ਪੁਰ: ਸੀ.ਆਈ.ਏ ਸਟਾਫ਼ ਪੁਲਿਸ ਨੂੰ ਉਸ ਸਮੇਂ ਵੱਡੀ ਸਫ਼ਲਤਾ ਹਾਸਲ ਹੋਈ ਜਦੋਂ ਵੱਖ-ਵੱਖ ਜ਼ਿਲ੍ਹਿਆ 'ਚ ਲੁੱਟ-ਖੋਹ ਅਤੇ ਚੋਰੀ ਦੀਆਂ ਘਟਨਾਵਾਂ ਨੂੰ ਅੰਜ਼ਾਮ ਦੇਣ ਚੱਲੇ ਚੋਰ ਗਿਰੋਹ ਦੇ ਚਾਰ ਮੈਂਬਰਾਂ ਨੂੰ ਕਾਬੂ ਕੀਤਾ। ਪੁਲਿਸ ਵੱਲੋਂ ਚੋਰਾਂ ਕੋਲੋਂ ਪੁੱਛਗਿਛ ਦੌਰਾਨ ਚੋਰੀ ਕੀਤੇ 25 ਦੇ ਕਰੀਬ ਮੋਟਰ ਸਾਈਕਲ ਅਤੇ 2 ਐਕਟੀਵਾ ਵੀ ਬਰਾਮਦ ਕੀਤੇ ਹਨ। ਪੁਲਿਸ ਵਲੋਂ ਚੋਰਾਂ 'ਤੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਤੇ ਨਾਲ ਹੀ ਪੁਲਿਸ ਦਾ ਕਹਿਣਾ ਕਿ ਇਨ੍ਹਾਂ 'ਚ ਕੁਝ ਚੋਰਾਂ 'ਤੇ ਪਹਿਲਾਂ ਵੀ ਮਾਮਲੇ ਦਰਜ ਹਨ। ਪੁਲਿਸ ਦਾ ਕਹਿਣਾ ਕਿ ਚੋਰਾਂ ਕੋਲੋਂ ਪੁੱਛਗਿਛ ਜਾਰੀ ਹੈ ਅਤੇ ਇਨ੍ਹਾਂ ਕੋਲੋਂ ਹੋਰ ਵੀ ਬਰਾਮਦਗੀ ਹੋਣ ਦੀ ਆਸ ਜਤਾਈ ਜਾ ਰਹੀ ਹੈ।