ਦੇਸੀ ਪਿਸਤੌਲ ਅਤੇ 8 ਜ਼ਿੰਦਾ ਕਾਰਤੂਸ ਸਣੇ ਵਿਅਕਤੀ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ - ਥਾਣਾ ਬਸਤੀ ਬਾਵਾ ਖੇਲ ਦੀ ਪੁਲਸ
ਜਲੰਧਰ: ਥਾਣਾ ਬਸਤੀ ਬਾਵਾ ਖੇਲ ਦੀ ਪੁਲਸ ਵੱਲੋਂ ਇਕ ਆਰੋਪੀ ਨੂੰ ਗ੍ਰਿਫ਼ਤਾਰ ਕੀਤਾ ਹੈ। ਕਾਬੂ ਕੀਤੇ ਗਏ ਮੁਲਜ਼ਮ ਕੋਲੋਂ ਦੇਸੀ ਪਿਸਤੌਲ ਅਤੇ ਅੱਠ ਜ਼ਿੰਦਾ ਕਾਰਤੂਸ ਵੀ ਬਰਾਮਦ ਕੀਤੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆ ਥਾਣਾ ਮੁਖੀ ਗਗਨਦੀਪ ਸਿੰਘ ਸੇਖੋਂ ਨੇ ਦੱਸਿਆ ਕਿ ਪੁਲਿਸ ਪਾਰਟੀ ਵੱਲੋਂ ਨਾਕਾ ਬੰਦੀ ਦੌਰਾਨ ਸਵਰੂਪ ਸਿੰਘ ਨੂੰ ਕਾਬੂ ਕਰ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ ਦੇਸੀ ਪਿਸਤੌਲ ਅਤੇ ਅੱਠ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ। ਉਨ੍ਹਾਂ ਦੱਸਿਆ ਕਿ ਆਰੋਪੀ ’ਤੇ ਪਹਿਲੇ ਵੀ ਕਈ ਮਾਮਲੇ ਦਰਜ ਹਨ ਅਦਾਲਤ ਸਾਹਮਣੇ ਪੇਸ਼ ਕਰ ਆਰੋਪੀ ਦਾ ਰਿਮਾਂਡ ਪ੍ਰਾਪਤ ਕੀਤਾ ਜਾਵੇਗਾ।