ਪੁਲਿਸ ਨੇ ਲੁੱਟ ਖੋਹ ਗਿਰੋਹ ਦੇ ਚਾਰ ਮੈਂਬਰ ਕੀਤੇ ਕਾਬੂ - ਥਾਣਾ ਬਡਾਲੀ ਆਲਾ ਸਿੰਘ
ਥਾਣਾ ਬਡਾਲੀ ਆਲਾ ਸਿੰਘ ਦੀ ਪੁਲਿਸ ਨੇ ਲੁੱਟ-ਖੋਹ ਗਿਰੋਹ ਦੇ 4 ਮੈਂਬਰਾਂ ਨੂੰ ਗ੍ਰਿਫਤਾਰ ਕਰਕੇ ਵੱਡੀ ਸਫਲਤਾ ਹਾਸਿਲ ਕੀਤੀ ਹੈ। ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਡੀਐੱਸਪੀ ਬਸੀ ਪਠਾਣਾਂ ਸੁਖਮਿੰਦਰ ਸਿੰਘ ਚੌਹਾਨ ਨੇ ਦੱਸਿਆ ਕਿ ਉਨ੍ਹਾਂ ਨੇ ਮੁਖਬਰੀ ਦੇ ਆਧਾਰ ’ਤੇ ਛਾਪਾਮਾਰੀ ਕੀਤੀ ਗਈ ਸੀ। ਇਸ ਦੌਰਾਨ ਮੁਲਜ਼ਮ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣ ਲਈ ਝਾੜੀਆਂ ਚ ਬੈਠੇ ਹੋਏ ਸੀ। ਪਰ ਪੁਲਿਸ ਨੇ ਉਨ੍ਹਾਂ ਨੂੰ ਕਾਬੂ ਕਰ ਲਈ। ਪੁਲਿਸ ਨੇ ਕਾਬੂ ਕੀਤੇ ਮੁਲਜ਼ਮਾਂ ਤੋਂ 315 ਬੋਰ ਸਮੇਤ ਇੱਕ ਜਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ। ਫਿਲਹਾਲ ਪੁਲਿਸ ਮੁਲਜ਼ਮਾਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ ਤੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।