ਪੁਲਿਸ ਨੇ ਦੋ ਵੱਖ-ਵੱਖ ਮਾਮਲਿਆਂ 'ਚ ਨਸ਼ੇ ਸਮੇਤ ਚਾਰ ਤਸਕਰ ਕੀਤੇ ਕਾਬੂ - ਨਸ਼ੀਲੀਆਂ ਗੋਲੀਆਂ ਬਰਾਮਦ
ਜਲੰਧਰ: ਕਸਬਾ ਫਿਲੌਰ ਦੀ ਪੁਲਿਸ ਵਲੋਂ ਨਸ਼ਾ ਤਸਕਰੀ ਨੂੰ ਰੋਕਣ ਲਈ ਅਹਿਮ ਕਦਦਮ ਚੁੱਕੇ ਜਾ ਰਹੇ ਹਨ। ਪੁਲਿਸ ਨੇ ਨਾਕਾਬੰਦੀ ਦੌਰਾਨ ਦੋ ਵੱਖ-ਵੱਖ ਗੱਡੀਆਂ ਨੂੰ ਰੋਕਿਆ ਗਿਆ, ਜਿਨ੍ਹਾਂ ਕੋਲੋਂ ਨਸ਼ਾ ਬਰਾਮਦ ਕੀਤਾ ਗਿਆ। ਪੁਲਿਸ ਦਾ ਕਹਿਣਾ ਕਿ ਵੇਦ ਪ੍ਰਕਾਸ਼ ਅਤੇ ਕਾਕੂ ਨਾਮ ਦੇ ਦੋ ਨੌਜਵਾਨਾਂ ਕੋਲੋਂ 870 ਨਸ਼ੀਲੇ ਟੀਕੇ ਬਰਾਮਦ ਕੀਤੇ ਗਏ ਹਨ, ਜਦਕਿ ਦੂਜੀ ਗੱਡੀ ਦੀ ਚੈਕਿੰਗ ਦੌਰਾਨ ਗਜਿੰਦਰ ਅਤੇ ਰਾਜੂ ਨਾਮ ਦੇ ਨੌਜਵਾਨਾਂ ਕੋਲੋਂ ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ ਹਨ। ਪੁਲਿਸ ਦਾ ਕਹਿਣਾ ਕਿ ਨਸ਼ਾ ਤਸਕਰਾਂ ਵਲੋਂ ਟੀਕਿਆਂ ਦੀ ਸਪਲਾਈ ਇਲਾਕੇ ਦੇ ਨਾਲ ਲੱਗਦੇ ਪਿੰਡਾਂ 'ਚ ਕੀਤੀ ਜਾਣੀ ਸੀ, ਜਦਕਿ ਨਸ਼ੀਲੀਆਂ ਗੋਲੀਆਂ ਦੀ ਸਪਲਾਈ ਹਿਮਾਚਲ 'ਚ ਕੀਤੀ ਜਾਣੀ ਸੀ। ਪੁਲਿਸ ਵਲੋਂ ਆਰੋਪੀਆਂ ਨੂੰ ਗ੍ਰਿਫ਼ਤਾਰ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।