ਰੇਲਵੇ ਸਟੇਸ਼ਨ ਤੇ ਗੋਲ਼ੀ ਚਲਾਉਣ ਵਾਲੇ ਪੁਲਿਸ ਨੇ ਚੱਕੇ - ਅੰਮ੍ਰਿਤਸਰ ਨਿਊਜ਼
ਅੰਮ੍ਰਿਤਸਰ: ਪਿਛਲੇ ਦਿਨੀਂ ਅੰਮ੍ਰਿਤਸਰ ਦੇ ਛੇਹਰਟਾ ਰੇਲਵੇ ਸਟੇਸ਼ਨ 'ਤੇ ਹੋਈ ਗੋਲ਼ੀਬਾਰੀ ਵਿੱਚ ਤਿੰਨ ਲੋਕ ਜ਼ਖ਼ਮੀ ਹੋ ਗਏ ਸਨ। ਇਸ ਮਾਮਲੇ ਵਿੱਚ ਜੀਆਰਪੀ ਨੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ਦੀ ਪੱਛਾਣ ਅੰਕੁਸ਼ ਅਤੇ ਮਾਣਕ ਵਜੋਂ ਹੋਈ ਹੈ। ਪੁਲਿਸ ਨੇ ਗੁਪਤ ਸੂਚਨਾ ਦੇ ਅਧਾਰ 'ਤੇ ਛਾਪੇ ਦੌਰਾਨ ਇਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਗ੍ਰਿਫ਼ਤਾਰੀ ਦੌਰਾਨ ਇਨ੍ਹਾਂ ਕੋਲੋਂ 32 ਬੋਰ ਦਾ ਦੇਸੀ ਰਿਵਾਲਵਰ ਵੀ ਬਰਮਾਦ ਹੋਇਆ ਹੈ। ਅਧਿਕਾਰੀ ਨੇ ਦੱਸਿਆਂ ਕਿ ਇਨ੍ਹਾਂ ਤੇ ਪਹਿਲਾਂ ਵੀ 307 ਦਾ ਮਾਮਲਾ ਦਰਜ ਹੈ।