ਅਨਿਲ ਅਰੋੜਾ ਕੇਸ 'ਚ ਪੁਲਿਸ ਨੇ ਮੁਲਜ਼ਮ ਦੇ ਇੱਕ ਹੋਰ ਸਾਥੀ ਨੂੰ ਕੀਤਾ ਗ੍ਰਿਫ਼ਤਾਰ
ਲੁਧਿਆਣਾ: ਅਨਿਲ ਅਰੋੜਾ ਕੇਸ 'ਚ ਲੁਧਿਆਣਾ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਜਿਸ ਬਾਰੇ ਜਾਣਕਾਰੀ ਦਿੰਦੇ ਹੋਏ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਨੇ ਸੋਸ਼ਲ ਮੀਡੀਆ ਰਾਹੀਂ ਇਹ ਜਾਣਕਾਰੀ ਸਰਵਜਨਕ ਕੀਤੀ ਹੈ। ਉਨ੍ਹਾਂ ਦੱਸਿਆ ਕਿ ਅਨਿਲ ਅਰੋੜਾ ਕੇਸ 'ਚ ਇੱਕ ਹੋਰ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਇਸ ਮੁਲਜ਼ਮ ਵੱਲੋਂ ਹੀ ਸ਼ੁਰੂਆਤ ਕੀਤੀ ਗਈ ਸੀ, ਜਿਸ ਨੂੰ ਜ਼ੀਰਾ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਇਸ ਕੇਸ ਵਿੱਚ ਪਹਿਲਾਂ ਹੀ ਸੱਤ ਮੁਲਜ਼ਮਾਂ ਉੱਪਰ ਕਾਰਵਾਈ ਹੋ ਚੁੱਕੀ ਹੈ ਅਤੇ ਪੁਲਿਸ ਵੱਲੋਂ 10 ਲੱਖ ਰੁਪਏ ਵੀ ਬਰਾਮਦ ਕੀਤੇ ਜਾ ਚੁੱਕੇ ਹਨ। ਪੁਲਿਸ ਕਮਿਸ਼ਨਰ ਨੇ ਕਿਹਾ ਕਿ ਵੱਖ-ਵੱਖ ਟੀਮਾਂ ਬਣਾਕੇ ਛਾਪੇਮਾਰੀ ਕੀਤੀ ਜਾ ਰਹੀ ਹੈ। ਜਲਦ ਹੀ ਅਨਿਲ ਅਰੋੜਾ ਨੂੰ ਵੀ ਗ੍ਰਿਫਤਾਰ ਕਰ ਲਿਆ ਜਾਵੇਗਾ ।