800 ਗ੍ਰਾਮ ਹੈਰੋਇਨ ਸਣੇ ਇੱਕ ਕਾਬੂ - 800 grams heroin
ਮੋਗਾ ਵਿਖੇ ਸੀਆਈਏ ਸਟਾਫ ਨੇ ਗੁਪਤ ਸੂਚਨਾ ਦੇ ਆਧਾਰ ਤੇ 800 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਪੁਲਿਸ ਨੇ ਹੈਰੋਇਨ ਨੂੰ ਝੋਨੇ ਦੇ ਖੇਤਾਂ ਵਿੱਚੋਂ ਬਰਾਮਦ ਕੀਤੀ ਹੈ। ਦੋਸ਼ੀ ਨੇ ਹੈਰੋਇਨ ਨੂੰ ਪਲਾਸਟਿਕ ਦੀਆਂ ਬੋਤਲਾਂ ਦੇ ਵਿੱਚ ਲੁੱਕਾ ਕੇ ਖੇਤ ਵਿੱਚ ਦਬੀ ਹੋਈ ਸੀ। ਇਸ ਮਾਮਲੇ ਵਿੱਚ ਪੁਲਿਸ ਨੇ ਇੱਕ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਹੈ ਜਦਕਿ ਦੂਜਾ ਦੋਸ਼ੀ ਪਹਿਲਾਂ ਜੇਲ੍ਹ ਵਿੱਚ ਸਜ਼ਾ ਕੱਟ ਰਿਹਾ ਹੈ। ਪੁਲਿਸ ਨੇ ਗ੍ਰਿਫ਼ਤਾਰ ਕੀਤੇ ਦੋਸ਼ੀ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕਰ ਲਈ ਹੈ ਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।