ਪੁਲਿਸ ਨੇ 15 ਚੋਰੀ ਦੇ ਮੋਟਰਸਾਈਕਲ ਸਣੇ ਚੋਰ ਨੂੰ ਕੀਤਾ ਕਾਬੂ - ਮੋਟਰਸਾਈਕਲਾਂ ਸਮੇਤ ਕਾਬੂ
ਅੰਮ੍ਰਿਤਸਰ: ਜ਼ਿਲ੍ਹੇ ਚ ਪੁਲਿਸ ਟੀਮ ਨੂੰ ਸਮੇਂ ਵੱਡੀ ਸਫਲਤਾ ਹਾਸਿਲ ਹੋਈ ਜਦੋਂ ਉਨ੍ਹਾਂ ਨੇ ਸਰਹੱਦੀ ਇਲਾਕੇ ਤੋਂ ਇੱਕ ਵਿਅਕਤੀ ਨੂੰ 15 ਚੋਰੀ ਦੇ ਮੋਟਰਸਾਈਕਲਾਂ ਸਮੇਤ ਕਾਬੂ ਕੀਤਾ। ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਪੁਲਿਸ ਅਧਿਕਾਰੀ ਹਰਪਾਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਵੱਲੋਂ ਗੁਪਤਾ ਸੁਚਨਾ ਦੇ ਆਧਾਰ ’ਤੇ ਲਖਬੀਰ ਸਿੰਘ ਨਾਂ ਦੇ ਵਿਅਕਤੀ ਨੂੰ ਕਾਬੂ ਕੀਤਾ ਹੈ ਜੋ ਕਿ ਮੋਟਰਸਾਈਕਲ ਚੋਰੀ ਕਰ ਉਸ ’ਤੇ ਜਾਲੀ ਨੰਬਰ ਲਗਾ ਅਤੇ ਉਨ੍ਹਾਂ ਦੀਆਂ ਨਕਲੀ ਆਰਸੀਆਂ ਬਣਾ ਕੇ ਸਰਹੱਦੀ ਇਲਾਕੇ ’ਤੇ ਲੋਕਾਂ ਨੂੰ ਵੇਚਦਾ ਸੀ। ਫਿਲਹਾਲ ਪੁਲਿਸ ਨੇ ਗ੍ਰਿਫਤਾਰ ਕੀਤੇ ਮੁਲਜ਼ਮ ਨੂੰ ਅਦਾਲਤ ਚ ਪੇਸ਼ ਕਰ ਦਿੱਤਾ ਗਿਆ ਹੈ। ਫਿਲਹਾਲ ਉਸ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਕਿ ਉਸ ਨਾਲ ਹੋਰ ਕੌਣ ਕੌਣ ਸ਼ਾਮਲ ਹੈ।