ਵਾਹਨ ਨੂੰ ਫੇਟ ਮਾਰ ਭੱਜਣ ਵਾਲੇ ਟਰੱਕ ਡਰਾਈਵਰ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ - ਸਤਲੁਜ ਦਰਿਆ
ਜਲੰਧਰ: ਜਲੰਧਰ ਦੇ ਕਸਬਾ ਫਿਲੌਰ ਨਜ਼ਦੀਕ ਸਤਲੁਜ ਦਰਿਆ 'ਤੇ ਕਿਸੇ ਵਾਹਨ ਨੂੰ ਫੇਟ ਮਾਰ ਕੇ ਭੱਜਣ ਵਾਲੇ ਟਰੱਕ ਡਰਾਈਵਰ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਇਸ ਸਬੰਧੀ ਪੁਲਿਸ ਦਾ ਕਹਿਣਾ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਟਰੱਕ ਡਰਾਈਵਰ ਨੇ ਕਿਸੇ ਵਾਹਨ ਨੂੰ ਟੱਕਰ ਮਾਰੀ ਹੈ ਅਤੇ ਉਹ ਮੌਕੇ ਤੋਂ ਫਰਾਰ ਹੋ ਗਿਆ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਵਲੋਂ ਮੁਸਤੈਦੀ ਵਰਤਦਿਆਂ ਡਰਾਈਵਰ ਨੂੰ ਪਰਾਗਪੁਰ ਨਜ਼ਦੀਕ ਤੋਂ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਦਾ ਕਹਿਣਾ ਕਿ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।