ਪੁਲਿਸ ਨੇ ਹੈਰੋਇਨ ਸਮੇਤ ਔਰਤ ਨੂੰ ਕੀਤਾ ਕਾਬੂ - ਰਾਏਕੋਟ ਦੇ ਅਧਿਨ
ਲੁਧਿਆਣਾ: ਨਸ਼ਿਆਂ ਖ਼ਿਲਾਫ਼ ਕਾਰਵਾਈ ਕਰਦੇ ਹੋਏ ਰਾਏਕੋਟ ਦੇ ਅਧਿਨ ਪੈਂਦੀ ਪੁਲਿਸ ਚੌਂਕੀ ਲੋਹਟਬੱਧੀ ਦੀ ਪੁਲਿਸ ਨੇ ਹੈਰੋਇਨ ਸਮੇਤ ਇੱਕ ਮਹਿਲਾ ਨੂੰ ਕਾਬੂ ਕੀਤਾ ਹੈ। ਐਸਐਚਓ ਅਜੈਬ ਸਿੰਘ ਨੇ ਦੱਸਿਆ ਕਿ ਪੁਲਿਸ ਚੌਂਕੀ ਲੋਹਟਬੱਧੀ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਪਿੰਡ ਰਛੀਨ ਦੀ ਰਹਿਣ ਵਾਲੀ ਦਿਲਬਾਰ ਕੌਰ ਨਸ਼ਾ ਵੇਚਣ ਦਾ ਧੰਦਾ ਕਰਦੀ ਹੈ। ਉਹ ਆਲੇ-ਦੁਆਲੇ ਦੇ ਪਿੰਡਾਂ 'ਚ ਨਸ਼ੇ ਦੀ ਸਪਲਾਈ ਕਰਨ ਲਈ ਆ ਰਹੀ ਹੈ। ਜਿਸ 'ਤੇ ਕਾਰਵਾਈ ਕਰਦਿਆਂ ਐਸਆਈ ਅਮਰਜੀਤ ਸਿੰਘ ਦੀ ਅਗਵਾਈ ’ਚ ਪੁਲਿਸ ਪਾਰਟੀ ਨੇ ਅਹਿਮਦਗੜ੍ਹ-ਲੋਹਟਬੱਦੀ 'ਤੇ ਪੈਂਦੀ ਅਕਾਲ ਅਕੈਡਮੀ ਰਛੀਨ ਨਜ਼ਦੀਕ ਮੁਲਜ਼ਮ ਨੂੰ ਕਾਬੂ ਕਰ ਲਿਆ। ਜਿਸ ਪਾਸੋਂ 10 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਨੇ ਮਾਮਲਾ ਦਰਜ ਕਰ ਕਾਰਵਾਈ ਸ਼ੁਰੂ ਕਰ ਦਿੱਤੀ ਹੈ।