ਪੰਜਾਬ

punjab

ETV Bharat / videos

ਪੁਲਿਸ ਨੇ ਹੈਰੋਇਨ ਸਮੇਤ ਦੋ ਭਰਾਵਾਂ ਨੂੰ ਕੀਤਾ ਕਾਬੂ - punjab government

By

Published : Feb 24, 2021, 6:53 PM IST

ਰਾਏਕੋਟ: ਰਾਏਕੋਟ ਸਦਰ ਪੁਲਿਸ ਅਧੀਨ ਪੈਂਦੀ ਪੁਲਿਸ ਚੌਕੀ ਲੋਹਟਬੱਦੀ ਨੇ ਦੋ ਭਰਾਵਾਂ ਨੂੰ 4-4 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਚੌਕੀ ਇੰਚਾਰਜ ਅਮਰਜੀਤ ਸਿੰਘ ਨੇ ਦੱਸਿਆ ਕਿ ਮੁਖਬਰ ਨੇ ਸੂਚਨਾ ਦਿੱਤੀ ਸੀ ਕਿ ਅਹਿਮਦਗੜ੍ਹ ਦੇ ਦੋ ਭਰਾ ਜਗਰੂਪ ਸਿੰਘ ਅਤੇ ਪਰਮਿੰਦਰ ਸਿੰਘ ਪੁੱਤਰ ਕਮਲਜੀਤ ਨਸ਼ਾ ਤਸਕਰੀ ਦਾ ਧੰਦਾ ਕਰਦੇ ਹਨ ਅਤੇ ਨਸ਼ਾ ਸਪਲਾਈ ਕਰਨ ਲਈ ਐਕਟਿਵਾ ਸਕੂਟਰੀ 'ਤੇ ਆ ਰਹੇ ਹਨ। ਪੁਲਿਸ ਪਾਰਟੀ ਨੇ ਅਹਿਮਦਗੜ-ਲੋਹਟਬੱਦੀ 'ਤੇ ਨਾਕਾਬੰਦੀ ਦੌਰਾਨ ਦੋ ਨੌਜਵਾਨਾਂ ਨੂੰ ਸ਼ੱਕ ਦੇ ਅਧਾਰ 'ਤੇ ਰੋਕਿਆ ਤਾਂ ਤਲਾਸ਼ੀ ਦੌਰਾਨ ਦੋਵਾਂ ਕੋਲੋਂ ਹੈਰੋਇਨ ਬਰਾਮਦ ਕੀਤੀ ਗਈ। ਜਿਸ 'ਤੇ ਕਾਰਵਾਈ ਕਰਦਿਆਂ ਉਕਤ ਨੌਜਵਾਨਾਂ ਨੂੰ ਹਿਰਾਸਤ 'ਚ ਲੈ ਮਾਮਲਾ ਦਰਜ ਕਰਕੇ ਪੁਛਗਿੱਛ ਕੀਤੀ ਜਾ ਰਹੀ ਹੈ, ਜਦਕਿ ਉਕਤ ਭਰਾਵਾਂ ਖਿਲਾਫ਼ ਪਹਿਲਾਂ ਵੀ ਇੱਕ-ਇੱਕ ਮੁਕੱਦਮਾ ਦਰਜ ਹੈ।

ABOUT THE AUTHOR

...view details