ਮੋਟਰਸਾਈਕਲ ਚੋਰੀ ਕਰਨ ਵਾਲੇ ਗਿਰੋਹ ਦੇ ਦੋ ਮੈਂਬਰਾਂ ਨੂੰ ਪੁਲਿਸ ਨੇ ਕੀਤਾ ਕਾਬੂ - Unnumbered bullet motorcycles during the blockade
ਰੂਪਨਗਰ ਵਿੱਚ ਪੁਲਿਸ ਥਾਣਾ ਕੀਰਤਪੁਰ ਸਾਹਿਬ ਅਧੀਨ ਆਉਂਦੀ ਭਰਤਗੜ੍ਹ ਪੁਲਿਸ ਨੇ ਇੱਕ ਗੁਪਤ ਸੂਚਨਾ ਦੇ ਅਧਾਰ 'ਤੇ ਮੋਟਰਸਾਈਕਲ ਚੋਰ ਗਿਰੋਹ ਦੇ ਦੋ ਮੈਂਬਰਾਂ ਨੂੰ ਦੋ ਮੋਟਰਸਾਈਕਲਾਂ ਸਮੇਤ ਕਾਬੂ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ। ਜਿਸ ਸਬੰਧੀ ਜਾਣਕਾਰੀ ਦਿੰਦਿਆਂ ਭਰਤਗੜ੍ਹ ਪੁਲੀਸ ਚੌਕੀ ਦੇ ਇੰਚਾਰਜ ਰਣਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਨਾਕਾਬੰਦੀ ਦੌਰਾਨ ਬਿਨਾਂ ਨੰਬਰ ਵਾਲੇ ਬੁਲੇਟ ਮੋਟਰਸਾਈਕਲ ਨੂੰ ਰੋਕਿਆ ਅਤੇ ਮੋਟਰਸਾਈਕਲ ਦੇ ਕਾਗਜ਼ਾਤ ਅਤੇ ਉਨ੍ਹਾਂ ਦੀ ਪਹਿਚਾਣ ਪੁੱਛੀ ਗਈ ਉਹ ਮੋਟਰਸਾਈਕਲ ਸਵਾਰ ਕੋਈ ਕਾਗਜ਼ਾਤ ਨਹੀਂ ਦਿਖਾ ਸਕੇ। ਪੁੱਛਗਿੱਛ ਮਗਰੋਂ ਪਤਾ ਲੱਗਿਆ ਉਹ ਚੋਰੀ ਦੇ ਬੁਲੇਟ ਮੋਟਰਸਾਈਕਲ ਸਨ ਜਿਸ ਤੋਂ ਬਾਅਦ ਪੁਲਿਸ ਨੇ ਉਨ੍ਹਾਂ ਨੂੰ ਕਾਬੂ ਕਰ ਲਿਆ। ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ।