ਦੋ ਕਿਲੋ ਅਫੀਮ ਸਣੇ ਦੋ ਮੁਲਜ਼ਮ ਪੁਲਿਸ ਅੜਿਕੇ - ਨਸ਼ਾ ਤਸਕਰਾਂ ਅਤੇ ਸਮੱਗਲਰਾਂ ਦੇ ਖਿਲਾਫ ਕਾਰਵਾਈ
ਜਲੰਧਰ: ਸੂਬੇ ਭਰ ਚ ਉੱਚ ਅਧਿਕਾਰੀਆਂ ਦੇ ਦਿਸ਼ਾ ਨਿਰਦੇਸ਼ਾਂ ਦੇ ਚੱਲਦਿਆਂ ਨਸ਼ਾ ਤਸਕਰਾਂ ਅਤੇ ਸਮੱਗਲਰਾਂ ਦੇ ਖਿਲਾਫ ਕਾਰਵਾਈ ਕੀਤੀ ਜਾ ਰਹੀ ਹੈ। ਇਸੇ ਤਹਿਤ ਜਲੰਧਰ ਚ ਪੁਲਿਸ ਨੇ ਦੋ ਵਿਅਕਤੀਆਂ ਨੂੰ ਦੋ ਕਿਲੋ ਅਫੀਮ ਦੇ ਨਾਲ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀਐਸਪੀ ਹਰਲੀਨ ਸਿੰਘ ਨੇ ਦੱਸਿਆ ਕਿ ਪੁਲਿਸ ਦੀ ਟੀਮ ਵੱਲੋਂ ਨਾਕਾਬੰਦੀ ਦੌਰਾਨ ਇੱਕ ਟਰੱਕ ਦੀ ਤਲਾਸ਼ੀ ਲਈ ਗਈ ਸੀ ਤਾਂ ਟਰੱਕ ਚੋਂ 2 ਕਿਲੋ ਅਫੀਮ ਬਰਾਮਦ ਹੋਈ। ਪੁਲਿਸ ਨੇ ਦੱਸਿਆ ਕਿ ਮੁਲਜ਼ਮ ਇਹ ਅਫੀਮ ਛੱਤੀਸਗੜ੍ਹ ਦੇ ਸ਼ਹਿਰ ਰਾਏਪੁਰ ਤੋਂ ਲੈ ਕੇ ਆਏ ਸੀ ਅਤੇ ਇਸ ਅਫੀਮ ਨੂੰ ਪੰਜਾਬ ਦੇ ਵੱਖ-ਵੱਖ ਥਾਵਾਂ ਤੇ ਵੇਚਣੀ ਸੀ। ਫਿਲਹਾਲ ਉਨ੍ਹਾਂ ਨੇ ਟਰੱਕ ਨੂੰ ਜ਼ਬਤ ਕਰ ਦੋਵੇਂ ਮੁਲਜ਼ਮਾਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਨਾਲ ਹੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।