ਪੁਲਿਸ ਨੇ ਲੁੱਟ-ਖੋਹ ਕਰਨ ਵਾਲੇ ਦੋ ਲੁਟੇਰਿਆਂ ਨੂੰ ਕੀਤਾ ਗ੍ਰਿਫ਼ਤਾਰ - ਪੁਲਿਸ
ਜਲੰਧਰ: ਪੁਲਿਸ ਨੇ ਲੁੱਟ-ਖੋਹ ਕਰਨ ਵਾਲੇ ਦੋ ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ ਹੈ ਜਿਨ੍ਹਾਂ ਕੋਲੋਂ ਇੱਕ ਮੋਟਰਸਾਇਕਲ ਤੇ ਇੱਕ ਐਕਟਿਵਾ ਬਰਾਮਦ ਕੀਤੀ ਹੈ। SHO ਗਗਨਦੀਪ ਸਿੰਘ ਸੇਖੋਂ ਨੇ ਦੱਸਿਆ ਕਿ ਬੀਤੇ ਦਿਨੀਂ ਰਾਮ ਬਾਬੂ ਨਾਮ ਦੇ ਵਿਅਕਤੀ ਨੇ ਲੁਟੇਰਿਆਂ ਖਿਲਾਫ਼ ਸਿਕਾਇਤ ਦਰਜ ਕਰਵਾਈ ਸੀ ਜੋ ਉਸ ਕੋਲੋਂ ਐਕਟਿਵਾ ਖੋਹ ਕੇ ਫ਼ਰਾਰ ਹੋ ਗਏ ਸੀ। ਜਿਨ੍ਹਾਂ ਨੂੰ ਪੁਲਿਸ ਨੇ ਐਕਟਿਵਾ ਅਤੇ ਇੱਕ ਮੋਟਰਸਾਇਕਲ ਸਮੇਤ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਨੇ ਦੋਨੋਂ ਮੁਲਜ਼ਮਾਂ ਤੇ ਮਾਮਲਾ ਦਰਜ ਕਰ ਅਗਲੀ ਕਾਰਵਾਈ ਸੁਰੂ ਕਰ ਦਿੱਤੀ ਹੈ।