ਚੋਰੀ ਦੇ ਸਮਾਨ ਸਮੇਤ ਪੁਲਿਸ ਨੇ ਦੋ ਚੋਰ ਕੀਤੇ ਕਾਬੂ - ਵਾਰਦਾਤਾਂ ਨੂੰ ਅੰਜ਼ਾਮ
ਜਲੰਧਰ: ਕਸਬਾ ਫਿਲੌਰ 'ਚ ਬੀਤੇ ਕੁਝ ਦਿਨਾਂ ਤੋਂ ਚੋਰ ਸਰਗਰਮ ਸੀ, ਜਿਸ ਨੂੰ ਲੈਕੇ ਪੁਲਿਸ ਵਲੋਂ ਆਪਣੀ ਸਰਗਰਮੀ ਵਧਾ ਦਿੱਤੀ ਗਈ ਸੀ। ਇਸ ਦੇ ਤਹਿਤ ਪੁਲਿਸ ਵਲੋਂ ਦੋ ਚੋਰਾਂ ਨੂੰ ਚੋਰੀ ਕੀਤੇ ਸਮਾਨ ਨਾਲ ਕਾਬੂ ਕੀਤਾ ਗਿਆ ਹੈ। ਪੁਲਿਸ ਦਾ ਕਹਿਣਾ ਕਿ ਉਕਤ ਚੋਰਾਂ ਵਲੋਂ ਕੁਝ ਮਹੀਨਾ ਪਹਿਲਾਂ ਚੋਰੀ ਦੀਆਂ ਵਾਰਦਾਤਾਂ ਨੂੰ ਅੰਜ਼ਾਮ ਦਿੱਤਾ ਗਿਆ ਸੀ, ਜਿਸ 'ਚ ਇੰਨਾਂ ਕੋਲੋਂ ਸਮਾਨ ਵੀ ਬਰਾਮਦ ਕਰ ਲਿਆ ਹੈ। ਉਨ੍ਹਾਂ ਦੱਸਿਆ ਕਿ ਉਕਤ ਮੁਲਜ਼ਮਾਂ 'ਤੇ ਪਹਿਲਾਂ ਵੀ ਮਾਮਲੇ ਦਰਜ ਹਨ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਮੁਲਜ਼ਮਾਂ ਤੋਂ ਹੋਰ ਵੀ ਖੁਲਾਸੇ ਹੋਣ ਦੀ ਆਸ ਹੈ।