ਪੁਲਿਸ ਨੇ ਜੰਡਿਆਲਾ ਗੁਰੂ 'ਚ ਲੋਕਾਂ ਨੂੰ ਕੋਰੋਨਾ ਬਾਰੇ ਕੀਤਾ ਜਾਗਰੂਕ - ਜੰਡਿਆਲਾ ਗੁਰੂ
ਅੰਮ੍ਰਿਤਸਰ: ਜ਼ਿਲ੍ਹਾ ਦਿਹਾਤੀ ਪੁਲਿਸ ਨੇ ਕਸਬਾ ਜੰਡਿਆਲਾ ਗੁਰੂ ਵਿੱਚ ਕੋਰੋਨਾ ਮਹਾਂਮਾਰੀ ਬਾਰੇ ਆਮ ਲੋਕਾਂ ਨੂੰ ਬਜ਼ਾਰਾਂ ਵਿੱਚ ਜਾ ਕੇ ਜਾਗਰੂਕ ਕੀਤਾ। ਇਸ ਮੌਕੇ ਡੀਐੱਸਪੀ ਮਨਜੀਤ ਸਿੰਘ ਨੇ ਦੱਸਿਆ ਕਿ ਸਰਕਾਰ ਵੱਲੋਂ ਜਾਰੀ ਕੀਤੀਆਂ ਗਈਆਂ ਹਦਾਇਤਾਂ ਸਬੰਧੀ ਪਰਚਿਆਂ ਅਤੇ ਹੋਰ ਸਾਧਨਾ ਰਾਹੀਂ ਲੋਕਾਂ ਦੱਸਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਇਸ ਨਾਲ ਲੋਕ ਕੋਰੋਨਾ ਤੋਂ ਆਪਣਾ ਅਤੇ ਆਪਣੇ ਪਰਿਵਾਰ ਦਾ ਬਚਾਅ ਕਰ ਸਕਦੇ ਹਨ।