ਪੁਲਿਸ ਨੇ ਲੋਕਾਂ ਨੂੰ ਜਾਗਰੂਕ ਕਰਨ ਲਈ ਕੱਢੀ ਰੈਲੀ - ਕੋਰੋਨਾ ਦੇ ਲਗਾਤਾਰ ਵਧਦੇ ਮਾਮਲਿਆਂ
ਕੋਰੋਨਾ ਦੇ ਲਗਾਤਾਰ ਵਧਦੇ ਮਾਮਲਿਆਂ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਦੀਆਂ ਹਿਦਾਇਤਾਂ ਮੁਤਾਬਿਕ ਬਾਜਾਖਾਨਾ ਚੌਂਕ ਵਿਖੇ ਪੁਲਿਸ ਅਤੇ ਸ਼ਹਿਰ ਵਾਸੀਆਂ ਦੇ ਸਹਿਯੋਗ ਨਾਲ ਕੋਰੋਨਾ ਪ੍ਰਤੀ ਜਾਗਰੂਕਤਾ ਰੈਲੀ ਕੱਢੀ ਗਈ। ਇਸ ਦੌਰਾਨ ਐਸਐਚਓ ਰਾਜੇਸ਼ ਕੁਮਾਰ ਨੇ ਲੋਕਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਿਦਾਇਤਾਂ ਦੀ ਸਹੀ ਢੰਗ ਨਾਲ ਪਾਲਣਾ ਕੀਤੀ ਜਾਵੇ। ਘਰੋਂ ਬਾਹਰ ਨਿਕਲਣ ਤੋਂ ਪਹਿਲਾਂ ਮੁੰਹ ਤੇ ਮਾਸਕ ਜਰੂਰ ਲਗਾਇਆ ਜਾਵੇ। ਨਾਲ ਹੀ ਉਨ੍ਹਾਂ ਨੇ ਇਹ ਵੀ ਕਿਹਾ ਕਿ ਕਰਫਿਊ ਦੌਰਾਨ ਕੋਈ ਵੀ ਘਰੋਂ ਬਾਹਰ ਨਾ ਨਿਕਲੇ। ਤਾਂ ਜੋ ਇਸ ਮਹਾਂਮਾਰੀ ਤੋਂ ਬਚਿਆ ਜਾ ਸਕੇ।