ਚੋਰੀ ਦੇ ਮੋਟਰਸਾਈਕਲ ਸਣੇ ਇੱਕ ਕਾਬੂ, ਦੋ ਫ਼ਰਾਰ - ਚੋਰੀ ਦੇ ਮੋਟਰਸਾਈਕਲ
ਜਲੰਧਰ: ਥਾਣਾ ਬਸਤੀ ਬਾਵਾ ਖੇਲ ਦੀ ਪੁਲਿਸ ਵੱਲੋਂ ਇੱਕ ਮੋਟਰਸਾਈਕਲ ਚੋਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਫੜੇ ਗਏ ਨੌਜਵਾਨ ਕੋਲੋਂ ਚੋਰੀ ਦੇ ਦੋ ਮੋਟਰਸਾਈਕਲ ਬਰਾਮਦ ਹੋਏ ਹਨ। ਥਾਣਾ ਇੰਚਾਰਜ ਗਗਨਦੀਪ ਸਿੰਘ ਨੇ ਦੱਸਿਆ ਬਸਤੀ ਪੀਰ ਦਾਸ ਰੋਡ ’ਤੇ ਦੋ ਮੋਟਰਸਾਈਕਲ ਸਵਾਰ ਆ ਰਹੇ ਸਨ। ਇਸੇ ਦੌਰਾਨ ਨਾਕੇ ’ਤੇ ਖੜ੍ਹੀ ਪੁਲਿਸ ਨੂੰ ਦੇਖ ਕੇ ਦੋਵੇਂ ਜਣੇ ਭੱਜ ਗਏ। ਜਿਨ੍ਹਾਂ ਵਿਚੋਂ ਇੱਕ ਨੂੰ ਪੁਲਿਸ ਨੇ ਕਾਬੂ ਕਰ ਲਿਆ। ਜਦੋਂ ਫੜੇ ਗਏ ਤੋਂ ਪੁੱਛਗਿੱਛ ਕੀਤੀ ਤਾਂ ਦੋਸ਼ੀ ਅੰਮ੍ਰਿਤਪਾਲ ਸਿੰਘ ਨੇ ਕਬੂਲ ਕੀਤਾ ਕਿ ਉਹ ਮੋਟਰਸਾਈਕਲ ਚੋਰੀ ਕਰਨ ਤੋਂ ਇਲਾਵਾ ਲੁੱਟ-ਖੋਹ ਵੀ ਕਰਦੇ ਹਨ। ਫੜੇ ਗਏ ਦੋਸ਼ੀ ’ਤੇ ਚੋਰੀ ਦਾ ਮਾਮਲਾ ਦਰਜ ਕਰ ਦਿੱਤਾ ਗਿਆ ਹੈ ਅਤੇ ਪਹਿਲਾਂ ਵੀ ਇਨ੍ਹਾਂ 'ਤੇ ਥਾਣਾ ਨੰਬਰ ਛੇ ’ਚ ਹੋਰ ਵੀ ਕਈ ਅਪਰਾਧਿਕ ਮਾਮਲੇ ਦਰਜ ਹਨ।