ਜਲੰਧਰ ਪੁਲਿਸ ਨੇ ਲੁੱਟ-ਖੋਹ ਦੀ ਵਾਰਦਾਤ ਕਰਨ ਵਾਲਿਆਂ ਨੂੰ ਕੀਤਾ ਕਾਬੂ - online punjabi news
ਬੀਤੀ 22 ਅਪ੍ਰੈਲ ਨੂੰ ਜਲੰਧਰ 'ਚ ਇੱਕ ਮਹਿਲਾ ਸ਼ਵਿੰਦਰ ਕੌਰ ਦਾ ਪਰਸ ਖੋਹੇ ਜਾਣ ਦਾ ਮਾਮਲਾ ਸਾਮਣੇ ਆਇਆ ਸੀ। ਪੁਲਿਸ ਨੇ ਸੀਸੀਟੀਵੀ ਫੂਟੇਜ ਖ਼ੰਗਾਲੀ ਅਤੇ ਇੱਕ ਨਾਬਾਲਗ਼ ਨੂੰ ਗ੍ਰਿਫ਼ਤਾਰ ਕੀਤਾ ਸੀ ਜਿਸ ਤੋਂ ਪੁੱਛਗਿੱਛ ਕੀਤੇ ਜਾਣ ਤੋਂ ਬਾਅਦ ਪੁਲਿਸ ਨੇ 2 ਹੋਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ।