HDFC ਬੈਂਕ ਲੁੱਟਣ ਦੀ ਕੋਸ਼ਿਸ਼ ਕਰਨ ਵਾਲਿਆਂ ਨੂੰ ਪੁਲਿਸ ਨੇ ਦਬੋਚਿਆ
ਤਰਨਤਾਰਨ: ਥਾਣਾ ਸਦਰ ਪੱਟੀ ਅਧੀਨ ਪੈਂਦੇ ਪਿੰਡ ਕੋਟ ਬੁੱਢਾ ਵਿਖੇ HDFC ਦੀ ਬੈਂਕ ਦਾ ਕੁਝ ਲੁਟੇਰਿਆਂ ਵੱਲੋਂ ਬੈਂਕ ਲੁੱਟਣ ਦੀ ਨੀਅਤ ਨਾਲ ਗੈਸ ਕਟਰ ਨਾਲ ਬੈਂਕ ਦਾ ਸ਼ਟਰ ਕੱਟਣ ਦੀ ਕੋਸ਼ਿਸ਼ ਕੀਤੀ, ਜਿਨ੍ਹਾਂ ਨੂੰ ਸਥਾਨਕ ਲੋਕਾਂ ਵੱਲੋਂ ਵੇਖ ਲਿਆ ਗਿਆ। ਜਿਸ ਤੋਂ ਬਾਅਦ ਉਕਤ ਲੁਟੇਰਿਆਂ ਨੇ ਲੋਕਾਂ ਨੂੰ ਵੇਖਦਿਆਂ ਹੀ ਗੈਸ ਸਲੰਡਰ ਕਟਰ ਛੱਡ ਕੇ ਮੌਕੇ ਤੋਂ ਦੌੜ ਗਏ ਸਨ। ਜਿਸ ਦੀ ਇਤਲਾਹ ਲੋਕਾਂ ਵੱਲੋਂ ਬੈਂਕ ਦੇ ਮੈਨੇਜਰ ਨੂੰ ਦਿੱਤੀ ਗਈ ਅਤੇ ਬੈਂਕ ਦੇ ਮੈਨੇਜਰ ਪ੍ਰਭਜੀਤ ਸਿੰਘ ਨੇ ਇਸ ਦੀ ਸੂਚਨਾ ਪੁਲਿਸ ਚੌਂਕੀ ਸਬਰਾ ਨੂੰ ਦਿੱਤੀ। ਮੌਕੇ 'ਤੇ ਪਹੁੰਚੇ ਪੁਲਿਸ ਚੌਂਕੀ ਸਭਰਾ ਦੇ ਇੰਚਾਰਜ ਜਸਪ੍ਰੀਤ ਸਿੰਘ ਨੇ ਗੈਸ ਸਿਲੰਡਰ ਅਤੇ ਕਟਰ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਮਾਮਲਾ ਦਰਜ ਕਰ ਕੇ ਇਸ ਦੀ ਛਾਣਬੀਣ ਸ਼ੁਰੂ ਕਰ ਦਿੱਤੀ ਸੀ। ਜਿਸ ਤੋਂ ਬਾਅਦ ਪੁਲਿਸ ਚੌਂਕੀ ਸਭਰਾ ਅਤੇ ਥਾਣਾ ਸਦਰ ਪੱਟੀ ਪੁਲਿਸ ਨੇ ਇਨ੍ਹਾਂ ਤਿੰਨ ਵਿਅਕਤੀਆਂ ਨੂੰ ਕਾਬੂ ਕਰ ਲਿਆ ਹੈ।