ਲੁਧਿਆਣਾ ਬਲਾਸਟ ਤੋਂ ਬਾਅਦ ਪੁਲਿਸ ਦੀ ਵੱਡੀ ਕਾਰਵਾਈ - Ludhiana blast
ਕਪੂਰਥਲਾ: ਲੁਧਿਆਣਾ ਬਲਾਸਟ ਨੂੰ ਲੈਕੇ ਪੰਜਾਬ ਪੁਲਿਸ ਅਲਰਟ ਉੱਤੇ ਹੈ। ਪੰਜਾਬ ਵੱਲੋਂ ਸੂਬੇ ਦੇ ਵੱਖ-ਵੱਖ ਥਾਵਾਂ ਉੱਪਰ ਚੈਕਿੰਗ ਅਭਿਆਨ ਚਲਾਇਆ ਜਾ ਰਿਹਾ ਹੈ ਤਾਂ ਕਿ ਅਜਿਹੀ ਅਣਸੁਖਾਵੀਂ ਘਟਨਾ ਤੋਂ ਬਚਿਆ ਜਾ ਸਕੇ। ਸੁਲਤਾਨਪੁਰ ਲੋਧੀ ਦੀ ਪੁਲਿਸ ਚੌਕਸ ਵਿਖਾਈ ਦੇ ਰਹੀ ਹੈ। ਪੁਲਿਸ ਵੱਲੋਂ ਕੋਰਟ ਕੰਪਲੈਕਸ ਵਿੱਚ ਚੈਕਿੰਗ ਕੀਤੀ ਜਾ ਰਹੀ ਹੈ। ਇਸਦੇ ਨਾਲ ਹੀ ਕੋਰਟ ਕੰਪਲੈਕਸ ਤੋਂ ਇਲਾਵਾ ਸ਼ਹਿਰ ਦੇ ਮੇਨ ਬਜ਼ਾਰ ਅਤੇ ਭੀੜ ਵਾਲੇ ਇਲਾਕੇ ਵਿੱਚ ਭਾਰੀ ਫੋਰਸ ਚੈਕਿੰਗ ਕੀਤੀ ਗਈ। ਇਸ ਮੌਕੇ ਪੁਲਿਸ ਵੱਲੋਂ ਆਮ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਜੇਕਰ ਕੋਈ ਲਾਵਾਰਿਸ ਚੀਜ ਵਿਖਾਈ ਦਿੰਦੀ ਹੈ ਤਾਂ ਇਸ ਸਬੰਧੀ ਪੁਲਿਸ ਨੂੰ ਸੂਚਿਤ ਕੀਤਾ ਜਾਵੇ ਤਾਂ ਜੋ ਸ਼ਰਾਰਤੀ ਅਨਸਰਾਂ ਖਿਲਾਫ਼ ਕਾਰਵਾਈ ਕੀਤੀ ਜਾ ਸਕੇ।