ਪੰਜਾਬ

punjab

ETV Bharat / videos

ਪੁਲਿਸ ਵੱਲੋਂ ਅੰਨ੍ਹੇ ਕਤਲ ਦੀ ਗੁੱਥੀ ਨੂੰ ਸੁਲਝਾਉਣ ਦਾ ਦਾਅਵਾ - ਸੀ ਸੀ ਟੀ ਵੀ ਫੁਟੇਜ ਦੇ ਆਧਾਰ ‘ਤੇ ਵੀ ਕਾਤਲ ਨੂੰ ਲੱਭਿਆ ਜਾ ਰਿਹਾ

By

Published : Sep 2, 2021, 8:38 PM IST

ਫਿਰੋਜ਼ਪੁਰ:ਪਿਛਲੇ ਕੁਝ ਦਿਨ ਪਹਿਲਾਂ ਜ਼ਿਲ੍ਹਾ ਫਿਰੋਜ਼ਪੁਰ ਦੇ ਹਲਕਾ ਜ਼ੀਰਾ ਦੇ ਪਿੰਡ ਲਹਿਰਾ ਰੋਹੀ ਵਿਚ ਇੱਕ ਬਜ਼ੁਰਗ ਔਰਤ ਦਾ ਕਤਲ ਕਰ ਦਿੱਤਾ ਗਿਆ ਸੀ। ਕਾਤਲ ਦੀ ਭਾਲ ਲਈ ਪੁਲਿਸ ਵੱਲੋਂ ਦਿਨ ਰਾਤ ਇੱਕ ਕੀਤੀ ਜਾ ਰਹੀ ਸੀ ਤੇ ਸੀ ਸੀ ਟੀ ਵੀ ਫੁਟੇਜ ਦੇ ਆਧਾਰ ‘ਤੇ ਵੀ ਕਾਤਲ ਨੂੰ ਲੱਭਿਆ ਜਾ ਰਿਹਾ ਸੀ। ਪੁਲਿਸ ਨੇ ਸੀਸੀਟੀਵੀ ਫੁਟੇਜ ਤੇ ਵੱਖ-ਵੱਖ ਲੋਕਾਂ ਦੇ ਬਿਆਨਾਂ ਦੇ ਆਧਾਰ ਉੱਪਰ ਇਸ ਅੰਨ੍ਹੇ ਕਤਲ ਦੀ ਗੁੱਥੀ ਨੂੰ ਸੁਲਝਾਉਣ ਦਾ ਦਾਅਵਾ ਕੀਤਾ ਹੈ। ਪੁਲਿਸ ਨੇ ਦੱਸਿਆ ਕਿ ਬਜ਼ੁਰਗ ਮਹਿਲਾ ਦਾ ਕਤਲ ਸੁਖਦੀਪ ਸਿੰਘ ਨਾਮ ਦੇ ਨੌਜਵਾਨ ਵੱਲੋਂ ਕੀਤਾ ਗਿਆ ਹੈ। ਇਸਦੇ ਨਾਲ ਹੀ ਪੁਲਿਸ ਨੇ ਦੱਸਿਆ ਕਿ ਜਿਸ ਸ਼ਖਸ ਨੇ ਕਤਲ ਕੀਤਾ ਹੈ ਉਸ ਦੇ ਨਹਿਰ ਵਿੱਚ ਛਾਲ ਮਾਰਨ ਦੀ ਜਾਣਕਾਰੀ ਆਈ ਹੈ। ਫਿਲਹਾਲ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ABOUT THE AUTHOR

...view details