ਬੇਰੁਜ਼ਗਾਰ ਅਧਿਆਪਕਾਂ ਨਾਲ ਪੁਲਿਸ ਵੱਲੋਂ ਧੱਕਾ ਮੁੱਕੀ
ਪਟਿਆਲਾ: ਈਟੀਟੀ ਬੇਰੁਜ਼ਗਾਰ (ETT unemployed) ਅਧਿਆਪਕਾਂ ਵੱਲੋਂ ਪਟਿਆਲਾ (Patiala) ਵਿੱਚ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ। ਇਸ ਦੌਰਾਨ ਪੁਲਿਸ ਅਤੇ ਬੇਰੁਜ਼ਗਾਰ ਅਧਿਆਪਕਾਂ ਵਿਚਕਾਰ ਧੱਕਾਮੁੱਕੀ ਹੋ ਗਏ। ਇਸ ਦੌਰਾਨ ਪੰਜਾਬ ਸਰਕਾਰ ਖਿਲਾਫ਼ ਜਮ ਕੇ ਨਾਅਰੇਬਾਜੀ ਕੀਤੀ ਗਈ। ਇਸ ਮੌਕੇ ਅਧਿਆਪਕਾਂ ਦਾ ਕਹਿਣਾ ਹੈ ਕਿ ਸਰਕਾਰ ਪੋਸਟਾਂ ਕੱਢਣ ਤੋਂ ਬਾਅਦ ਰੱਦ ਕਰੀ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਅਸੀਂ ਮੁੱਖ ਮੰਤਰੀ ਨੂੰ ਮਿਲਣਾ ਸੀ ਪਰ ਪੁਲਿਸ ਪ੍ਰਸ਼ਾਸਨ ਵੱਲੋਂ ਧੱਕੇਸ਼ਾਹੀ ਕੀਤੀ ਜਾ ਰਹੀ ਹੈ।