ਪੁਲਿਸ ਸ਼ਹੀਦੀ ਦਿਵਸ: ਮੋਗਾ ਪੁਲਿਸ ਨੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ
ਪੁਲਿਸ ਸ਼ਹੀਦੀ ਦਿਵਸ ਮੌਕੇ ਸੋਮਵਾਰ ਨੂੰ ਮੋਗਾ ਪੁਲਿਸ ਲਾਈਨ ਵਿੱਚ ਇੱਕ ਵਿਸ਼ੇਸ਼ ਸਮਾਗਮ ਦਾ ਆਯੋਜਨ ਕਰਵਾਇਆ ਗਿਆ। ਸ਼ਹੀਦਾ ਨੂੰ ਸਮਰਪਿਤ ਇਹ ਦਿਨ ਹਰ ਸਾਲ 21 ਅਕਤੂਬਰ ਨੂੰ ਮਨਾਇਆ ਜਾਂਦਾ ਹੈ। ਸਮਾਗਮ 'ਚ ਇਸ ਦਿਨ ਦੀ ਜਾਣਕਾਰੀ ਦਿੰਦੇ ਹੋਏ ਐਸਐਸਪੀ ਅਮਰਜੀਤ ਸਿੰਘ ਬਾਜਵਾ ਨੇ ਕਿਹਾ ਕਿ ਪੂਰੇ ਭਾਰਤ ਵਿੱਚ 21 ਅਕਤੂਬਰ ਨੂੰ ਸ਼ਹੀਦੀ ਦਿਵਸ ਮਨਾਇਆ ਜਾਂਦਾ ਹੈ। ਇਸ ਵਿੱਚ ਪੰਜਾਬ ਪੁਲਿਸ ਤੋਂ ਇਲਾਵਾ ਹੋਰ ਸੈਨਿਕ ਜੋ ਕਿ ਸ਼ਹੀਦ ਹੋਏ, ਉਨ੍ਹਾਂ ਸਭ ਨੂੰ ਸ਼ਰਧਾਂਜਲੀ ਦਿੱਤੀ ਜਾਂਦੀ ਹੈ। ਇਸ ਦੌਰਾਨ ਮੋਗਾ ਜ਼ਿਲ੍ਹੇ ਦੇ 38 ਪਰਿਵਾਰ ਜਿਹੜੇ ਕਿ ਉਸ ਲੜਾਈ ਵਿੱਚ ਸ਼ਹੀਦ ਹੋਏ ਸਨ, ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ। ਇਹ ਸਮਾਗਮ 1960 ਤੋਂ ਲੈ ਕੇ ਹਰ ਸਾਲ ਇਸੇ ਤਰ੍ਹਾਂ ਮਨਾਇਆ ਜਾਂਦਾ ਹੈ। ਇਸ ਵਿੱਚ ਸਾਰੇ ਪੰਜਾਬ ਪੁਲਿਸ ਦੇ ਅਫਸਰਾਂ ਵੱਲੋਂ ਇਸ ਲੜਾਈ ਵਿੱਚ ਸ਼ਹੀਦ ਹੋਏ ਸੈਨਿਕਾਂ ਨੂੰ ਸ਼ਰਧਾਂਜਲੀ ਦਿੱਤੀ ਜਾਂਦੀ ਹੈ।