ਗਣਤੰਤਰ ਦਿਵਸ ਮੱਦੇਨਜ਼ਰ ਪੁਲਿਸ ਨੇ ਫਗਵਾੜਾ ’ਚ ਚਲਾਈ ਚੈਕਿੰਗ ਮੁਹਿੰਮ - ਫਗਵਾੜਾ ਪੁਲਿਸ
ਫਗਵਾੜਾ: ਗਣਤੰਤਰ ਦਿਵਸ ਦੇ ਮੱਦੇਨਜ਼ਰ ਫਗਵਾੜਾ ਪੁਲਿਸ ਵੱਲੋਂ ਸ਼ਹਿਰ ’ਚ ਚੈਕਿੰਗ ਅਭਿਆਨ ਚਲਾਇਆ ਗਿਆ। ਇਸ ਦੌਰਾਨ ਪੁਲਿਸ ਵੱਲੋਂ ਬਸ ਸਟੈਂਡ ਵਿਖੇ ਬਸਾਂ ਦੀ ਚੈਕਿੰਗ ਕਰਨ ਦੇ ਨਾਲ-ਨਾਲ ਆਉਣ-ਜਾਣ ਵਾਲੇ ਯਾਤਰੀਆਂ ਤੇ ਸਮਾਨ ਦੀ ਚੈਕਿੰਗ ਵੀ ਕੀਤੀ ਗਈ। ਇਸ ਚੈਕਿੰਗ ਅਭਿਆਨ ਮੌਕੇ ਐਸਪੀ ਸਰਬਜੀਤ ਸਿੰਘ ਬਾਹੀਆ ਨੇ ਕਿਹਾ ਕਿ 26 ਜਨਵਰੀ ਤੱਕ ਇਹ ਅਭਿਆਨ ਜਾਰੀ ਰਹੇਗਾ। ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਨੂੰ ਕੋਈ ਵੀ ਸ਼ੱਕੀ ਵਿਅਕਤੀ ਨਜ਼ਰ ਆਵੇ ਜਾਂ ਲਾਵਾਰਿਸ ਸਮਾਨ ਦਿਖਾਈ ਦੇਵੇ ਤਾਂ ਇਸ ਸਬੰਧੀ ਤੁਰੰਤ ਪੁਲਿਸ ਕੰਟਰੋਲ ਰੂਮ ਨੂੰ ਸੂਚਿਤ ਕੀਤਾ ਜਾਵੇ ਤਾਂ ਜੋ ਵੱਡੀ ਘਟਨਾ ਨੂੰ ਰੋਕਿਆ ਜਾ ਸਕੇ।