ਪੰਜਾਬ

punjab

By

Published : Feb 2, 2021, 9:26 PM IST

ETV Bharat / videos

ਨਿਗਮ ਚੋਣਾਂ ਤੋਂ ਪਹਿਲਾਂ ਫਿਰੋਜ਼ਪੁਰ ’ਚ ਪੁਲਿਸ ਦਾ ਫ਼ਲੈਗ ਮਾਰਚ

ਫਿਰੋਜ਼ਪੁਰ: ਨਗਰ ਕੌਂਸਲ ਚੋਣਾਂ ਸ਼ਾਂਤੀਪੂਰਨ ਕਰਵਾਉਣ ਲਈ ਡੀਐਸਪੀ ਰਾਜਵਿੰਦਰ ਸਿੰਘ ਰੰਧਾਵਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸ਼ਹਿਰ ’ਚ ਐਸਐਚਓ ਮੋਹਿਤ ਧਵਨ ਦੀ ਅਗਵਾਈ ਵਿੱਚ ਪੁਲਿਸ ਵੱਲੋਂ ਫ਼ਲੈਗ ਮਾਰਚ ਕੱਢਿਆ ਗਿਆ। ਇਹ ਫ਼ਲੈਗ ਮਾਰਚ ਸ਼ੇਰਾਂਵਾਲਾ ਚੌਕ ਵਿਚੋਂ ਹੁੰਦਾ ਹੋਇਆ ਪੂਰੇ ਸ਼ਹਿਰ ਦੀ ਗਸ਼ਤ ਕਰਦਾ ਹੋਇਆ ਵਾਪਸ ਮੇਨ ਚੌਕ ਵਿੱਚ ਸਮਾਪਤ ਹੋਇਆ। ਇਸ ਮੌਕੇ ਐਸਐਚਓ ਮੋਹਿਤ ਧਵਨ ਨੇ ਕਿਹਾ ਕਿ ਲੋਕਾਂ ਦੇ ਮਨਾਂ ਵਿੱਚ ਵਿਸ਼ਵਾਸ ਪੈਦਾ ਕਰਨ ਲਈ ਇਹ ਫ਼ਲੈਗ ਮਾਰਚ ਕੱਢਿਆ ਗਿਆ ਹੈ। ਉਨ੍ਹਾਂ ਕਿਹਾ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਗਰ ਨਿਗਮ ਚੋਣਾਂ ਸੁਤੰਤਰ ਅਤੇ ਨਿਰਪੱਖ ਤਰੀਕੇ ਨਾਲ ਕਰਵਾਈਆਂ ਜਾਣਗੀਆਂ।

ABOUT THE AUTHOR

...view details