ਕੋਰੋਨਾ ਦੇ ਚੱਲਦਿਆਂ ਪੁਲਿਸ ਵਲੋਂ ਵਧਾਈ ਗਈ ਸਖ਼ਤੀ - coronavirus update live
ਅੰਮ੍ਰਿਤਸਰ: ਕੋਰੋਨਾ ਦੇ ਚੱਲਦਿਆਂ ਸਰਕਾਰ ਪੂਰੀ ਤਰ੍ਹਾਂ ਚੌਕਸ ਹੈ। ਇਸ ਦੇ ਨਾਲ ਹੀ ਪੰਜਾਬ ਪੁਲਿਸ ਵਲੋਂ ਵੀ ਸਖ਼ਤਾਈ ਵਰਤੀ ਜਾ ਰਹੀ ਹੈ। ਜਿਸ ਨੂੰ ਲੈਕੇ ਅੰਮ੍ਰਿਤਸਰ 'ਚ ਵੱਧ ਰਹੇ ਕੇਸਾਂ ਦੇ ਚੱਲਦਿਆਂ ਪੁਲਿਸ ਵਲੋਂ ਨਾਕਾਬੰਦੀ ਕੀਤੀ ਗਈ। ਇਸ ਮੌਕੇ ਪੁਲਿਸ ਦਾ ਕਹਿਣਾ ਕਿ ਉਨ੍ਹਾਂ ਵਲੋਂ ਕੋਰੋਨਾ ਦੇ ਚੱਲਦਿਆਂ ਜਿਥੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ, ਉਥੇ ਹੀ ਕਰਫਿਊ ਨਿਯਮਾਂ ਦੀ ਉਲੰਘਣਾ ਕਰਨ 'ਤੇ ਚਲਾਨ ਵੀ ਕੀਤੇ ਜਾ ਰਹੇ ਹਨ। ਉਨ੍ਹਾਂ ਦਾ ਕਹਿਣਾ ਕਿ ਲੋਕਾਂ ਨੂੰ ਵੀ ਸਮਝਣ ਦੀ ਲੋੜ ਹੈ ਕਿ ਸਰਕਾਰੀ ਹਦਾਇਤਾਂ ਦੀ ਪਾਲਣਾ ਕੀਤੀ ਜਾਵੇ ਤਾਂ ਜੋ ਬਿਾਮਰੀ ਤੋਂ ਨਿਜ਼ਾਤ ਮਿਲ ਸਕੇ।