ਨਾਜਾਇਜ਼ ਮਾਈਨਿੰਗ ਕਰਨ ਵਾਲਿਆਂ ‘ਤੇ ਪੁਲਿਸ ਦਾ ਸ਼ਿਕੰਜਾ - ਚਿਤਾਵਨੀ
ਸ੍ਰੀ ਮੁਕਤਸਰ ਸਾਹਿਬ:ਨਾਜਾਇਜ਼ ਮਾਈਨਿੰਗ ਕਰਨ ਵਾਲਿਆਂ ਖ਼ਿਲਾਫ਼ ਬਰੀਵਾਲਾ ਪੁਲਿਸ ਨੇ ਵੱਡੀ ਕਾਰਵਾਈ ਕੀਤੀ ਹੈ।ਪੁਲਿਸ ਨੇ ਨਾਜਾਇਜ਼ ਮਾਈਨਿੰਗ ਕਰਨ ਵਾਲਿਆਂ ‘ਤੇ ਸ਼ਿਕੰਜਾ ਕਸਦਿਆਂ ਉਨ੍ਹਾਂ ਦਾ ਰੇਤੇ ਸਮੇਤ ਸਮਾਨ ਨੂੰ ਜਬਤ ਕੀਤਾ ਹੈ। ਪੁਲਿਸ ਨੇ ਕਾਰਵਾਈ ਕਰਦਿਆਂ ਬਰੀਵਾਲਾ ਦੇ ਆਸਪਾਸ ਪਿੰਡਾਂ ਦੇ ਸੇਮ ਨਾਲਿਆਂ ਵਿੱਚੋਂ ਰਾਤ ਸਮੇਂ ਹੁੰਦੀ ਨਾਜਾਇਜ਼ ਮਾਈਨਿੰਗ ਤੇ ਤਿੰਨ ਟਰੈਕਟਰ ਟਰਾਲੀਆਂ ਸਮੇਤ ਚਾਰ ਵਿਅਕਤੀਆਂ ਤੇ ਮਾਮਲਾ ਦਰਜ ਕੀਤਾ ਇਸ ਸਮੇਂ ਥਾਣਾ ਬਰੀਵਾਲਾ ਦੇ ਐਸਐਚਓ ਰਮਨ ਕੰਬੋਜ ਨੇ ਦੱਸਿਆ ਕਿ ਬਰੀਵਾਲਾ ਦੇ ਆਸ ਪਾਸ ਪਿੰਡਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਨਾਜਾਇਜ਼ ਮਾਈਨਿੰਗ ਨਹੀਂ ਕਰਨ ਦਿੱਤੀ ਜਾਵੇਗੀ ਨਾਲ ਹੀ ਉਨ੍ਹਾਂ ਗ਼ਲਤ ਅਨਸਰਾਂ ਨੂੰ ਇਹ ਚਿਤਾਵਨੀ ਦਿੱਤੀ ਕਿ ਉਹ ਆਪਣੀਆਂ ਹਰਕਤਾਂ ਤੋਂ ਬਾਜ਼ ਆ ਜਾਣ ।