ਪੰਜਾਬ

punjab

ETV Bharat / videos

ਕੋਰੋਨਾ ਦੇ ਵੱਧ ਰਹੇ ਕੇਸਾਂ ਨੂੰ ਲੈ ਕੇ ਗੜ੍ਹਸ਼ੰਕਰ ਪੁਲਿਸ ਸਖ਼ਤ - Police cracked down

By

Published : Mar 3, 2021, 10:01 PM IST

ਹੁਸ਼ਿਆਰਪੁਰ: ਗੜ੍ਹਸ਼ੰਕਰ ਵਿਖੇ ਵੀ ਕੋਰੋਨਾ ਵਾਇਰਸ ਦੇ ਲਗਾਤਾਰ ਵੱਧ ਰਹੇ ਕੇਸਾਂ ਦੇ ਕਾਰਨ ਥਾਣਾ ਗੜ੍ਹਸ਼ੰਕਰ ਪੁਲਿਸ ਨੇ ਸਖ਼ਤੀ ਕਰਨੀ ਸ਼ੁਰੂ ਕਰ ਦਿੱਤੀ ਹੈ। ਇਸ ਦੇ ਮੱਦੇਨਜ਼ਰ ਗੜ੍ਹਸ਼ੰਕਰ ਦੇ ਬੰਗਾ ਚੌਂਕ ਵਿੱਚ ਥਾਣਾ ਮੁਖੀ ਇਕਬਾਲ ਸਿੰਘ ਦੀ ਅਗਵਾਈ ਵਿੱਚ ਪੁਲਿਸ ਪਾਰਟੀ ਟੀਮ ਨੇ ਵਿਸ਼ੇਸ਼ ਨਾਕਾ ਲਗਾਇਆ। ਐਸ.ਐਚ.ਓ ਇਕਬਾਲ ਸਿੰਘ ਨੇ ਦੱਸਿਆ ਕਿ ਗੜ੍ਹਸ਼ੰਕਰ ਵਿੱਚ ਕੋਰੋਨਾ ਵਾਇਰਸ ਦੇ ਕੇਸਾਂ ਵਿੱਚ ਲਗਾਤਾਰ ਇਜ਼ਾਫਾ ਹੋ ਰਿਹਾ। ਇਸ ਦੇ ਕਾਰਨ ਮਾਸਕ ਅਤੇ ਸੋਸ਼ਲ ਡਿਸਟੈਂਸ ਦੀ ਉਲੰਘਣਾ ਕਰਨ ਵਾਲੇ ਵਿਅਕਤੀਆਂ ਉੱਤੇ ਸਖ਼ਤੀ ਕੀਤੀ ਜਾ ਰਹੀ ਅਤੇ ਚਲਾਨ ਵੀ ਕੱਟੇ ਜਾ ਰਹੇ। ਇਕਬਾਲ ਸਿੰਘ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਲੋਕ ਮਾਸਕ, ਸੈਨੇਟਾਈਜ਼ਰ ਦੀ ਵਰਤੋਂ ਕਰਨ ਤਾਂਕਿ ਇਸ ਕੋਰੋਨਾ ਵਾਇਰਸ ਤੋਂ ਨਿਜਾਤ ਪਾਈ ਜਾ ਸਕੇ।

ABOUT THE AUTHOR

...view details