ਰਾਤ ਦੇ ਕਰਫਿਊ ਨੂੰ ਲੈਕੇ ਪੁਲਿਸ ਦੀ ਸਖ਼ਤੀ:ਐੱਸਐੱਸਪੀ ਨੇ ਕੀਤੀ ਚੈਕਿੰਗ - ਅੰਮ੍ਰਿਤਸਰ ਦਿਹਾਤੀ
ਅੰਮ੍ਰਿਤਸਰ: ਕੋਰੋਨਾ ਦੇ ਵੱਧ ਰਹੇ ਮਾਮਲਿਆਂ ਨੂੰ ਲੈਕੇ ਪੰਜਾਬ ਸਰਕਾਰ ਵਲੋਂ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਹਨ। ਇਸ ਨੂੰ ਲੈਕੇ ਪੰਜਾਬ ਪੁਲਿਸ ਵਲੋਂ ਸਖ਼ਤੀ ਵਰਤੀ ਜਾ ਰਹੀ ਹੈ। ਸਰਕਾਰ ਵਲੋਂ ਰਾਤ ਸਮੇਂ ਕਰਫਿਊ ਦੇ ਹੁਕਮ ਜਾਰੀ ਕੀਤੇ ਗਏ ਹਨ। ਇਸ ਨੂੰ ਲੈਕੇ ਅੰਮ੍ਰਿਤਸਰ ਦਿਹਾਤੀ ਐੱਸਐੱਸਪੀ ਧਰੁਵ ਦਹੀਆ ਵਲੋਂ ਖੁਦ ਨਾਕਿਆਂ ਦੀ ਚੈਕਿੰਗ ਕੀਤੀ ਗਈ। ਇਸ ਮੌਕੇ ਉਨ੍ਹਾਂ ਦਾ ਕਹਿਣਾ ਕਿ ਕੋਰੋਨਾ ਦੇ ਮਾਮਲਿਆਂ ਨੂੰ ਦੇਖਦਿਆਂ ਸਖ਼ਤੀ ਕੀਤੀ ਗਈ ਹੈ। ਉਨ੍ਹਾਂ ਦਾ ਕਹਿਣਾ ਕਿ ਨਿਯਮਾਂ ਦੀ ਉਲੰਘਣਾ ਕਰਨ 'ਤੇ ਕਾਰਵਾਈ ਕੀਤੀ ਜਾ ਰਹੀ ਹੈ।