ਅੰਮ੍ਰਿਤਸਰ ‘ਚ ਪੁਲਿਸ ਸਖਤ,ਦੁਕਾਨਾਂ ਕਰਵਾਈਆਂ ਬੰਦ - coronavirus update up
ਅੰਮ੍ਰਿਤਸਰ:ਪੰਜਾਬ ਵਿੱਚ ਵਧ ਰਹੇ ਕੋਰੋਨਾ ਦੇ ਮਰੀਜ਼ਾਂ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਅਲੱਗ ਅਲੱਗ ਗਾਈਡਲਾਈਨਜ਼ ਜਾਰੀ ਕੀਤੀਆਂ ਜਾ ਰਹੀਆਂ ਹਨ ਜਿਸ ਦੇ ਤਹਿਤ ਅੰਮ੍ਰਿਤਸਰ ਦੇ ਸਭ ਤੋਂ ਵੱਡੇ ਸੋਨੇ ਦੀ ਮਾਰਕੀਟ ਗੁਰੂ ਬਾਜ਼ਾਰ ਵਿਚ ਪੁਲਿਸ ਵੱਲੋਂ ਜਾਂਚ ਕੀਤੀ ਗਈ ਉੱਥੇ ਹੀ ਤਕਰੀਬਨ ਸਾਰੀਆਂ ਦੁਕਾਨਾਂ ਬੰਦ ਨਜ਼ਰ ਆਈਆਂ ਪਰ ਜੋ ਦੁਕਾਨਾਂ ਖੁੱਲ੍ਹੀਆਂ ਸਨ ਉਹ ਵੀ ਪੁਲਿਸ ਪ੍ਰਸ਼ਾਸਨ ਵਲੋਂ ਬੰਦ ਕਰਵਾ ਦਿੱਤੀਆਂ ਗਈਆਂ।ਇਸ ਮੌਕੇ ਪੁਲਸ ਅਧਿਕਾਰੀ ਦੱਸਿਆ ਕਿ ਲੋਕਾਂ ਵੱਲੋਂ ਪ੍ਰਸ਼ਾਸਨ ਦਾ ਪੂਰਨ ਸਹਿਯੋਗ ਦਿੱਤਾ ਜਾ ਰਿਹਾ ਹੈ ਉਨਾਂ ਨਾਲ ਹੀ ਦੱਸਿਆ ਕਿ ਜੋ ਲੋਕ ਵੀ ਦੁਕਾਨਾਂ ਖੋਲ੍ਹ ਕੇ ਬੈਠੇ ਹਨ ਅਸੀਂ ਉਨ੍ਹਾਂ ਨੂੰ ਵੀ ਅਪੀਲ ਕਰਦੇ ਹਾਂ ਕਿ ਉਹ ਆਪਣੀਆਂ ਦੁਕਾਨਾਂ ਬੰਦ ਕਰਨ।