ਪੁਲਿਸ ਨੇ ਕੋੋਰੋਨਾ ਹਦਾਇਤਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਕੱਟੇ ਚਲਾਨ - ਕੋੋਰੋਨਾ ਹਦਾਇਤਾਂ ਦੀ ਉਲੰਘਣਾ
ਜਲੰਧਰ:ਪੰਜਾਬ ਵਿੱਚ ਕੋਰੋਨਾ ਜਿਹੀ ਮਹਾਮਾਰੀ ਦਿਨ ਪਰ ਦਿਨ ਵੱਧਦੀ ਜਾ ਰਹੀ ਹੈ ਜਿਸਨੂੰ ਦੇਖਦੇ ਪੰਜਾਬ ਸਰਕਾਰ ਵੱਲੋਂ ਕਈ ਹਦਾਇਤਾਂ ਵੀ ਲਾਗੂ ਕੀਤੀਆਂ ਗਈਆਂ ਹਨ ਜਿਸ ਦੇ ਚਲਦੇ ਇਕ ਮੋਟਰਸਾਈਕਲ ਤੇ ਇੱਕ ਹੀ ਵਿਅਕਤੀ ਸਵਾਰ ਹੋ ਸਕਦਾ ਹੈ ਉੱਥੇ ਹੀ ਜੇਕਰ ਕੋਈ ਸਰਕਾਰ ਦੀਆਂ ਹਦਾਇਤਾਂ ਦੀ ਉਲੰਘਣਾ ਕਰਦਾ ਹੈ ਤੇ ਉਸ ਤੇ ਪੁਲਿਸ ਵੱਲੋਂ ਕਾਰਵਾਈ ਕਰਦੇ ਹੋਏੇ ਚਲਾਨ ਵੀ ਕੀਤੇ ਜਾ ਰਹੇ ਹਨ। ਇਸੇ ਨੂੰ ਲੈ ਕੇ ਜਲੰਧਰ ਦੇ ਥਾਣਾ ਨੰਬਰ ਪੰਜ ਦੀ ਪੁਲਿਸ ਨੇ ਸ਼ਹਿਰ ਚ ਵੱਖ ਵੱਖ ਥਾਵਾਂ ਤੇ ਨਾਕੇਬੰਦੀ ਕੀਤੀ ਹੋਈ ਹੈ।ਇਸ ਦੌਰਾਨ ਹਦਾਇਤਾਂ ਦੀ ਉਲੰਘਣਾ ਕਰਨ ਵਾਲੇ ਕਰੀਬ 30 ਲੋਕਾਂ ਦੇ ਚਲਾਨ ਕੀਤੇ ਗਏ । ਇਸਦੇ ਨਾਲ ਉਨ੍ਹਾਂ ਕਿਹਾ ਕਿ ਜੇਕਰ ਕੋਈ ਵੀ ਸਰਕਾਰ ਦੇ ਦਿੱਤੇ ਹਦਾਇਤਾਂ ਦਾ ਪਾਲਣ ਨਹੀਂ ਕਰੇਗਾ ਅਤੇ ਉਨ੍ਹਾਂ ਦੇ ਖਿਲਾਫ਼ 188 ਦੇ ਤਹਿਤ ਮਾਮਲਾ ਵੀ ਦਰਜ ਕੀਤਾ ਜਾਵੇਗਾ।