ਪੰਜਾਬ

punjab

By

Published : Apr 18, 2021, 6:50 PM IST

ETV Bharat / videos

ਪੁਲਿਸ ਵੱਲੋਂ ਨਸ਼ਾ ਤਸਕਰੀ ਅਤੇ ਚੋਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼

ਕਪੂਰਥਲਾ: ਕਪੂਰਥਲਾ ਪੁਲਿਸ ਨੂੰ ਉਸ ਸਮੇਂ ਸਫ਼ਲਤਾ ਹਾਸਲ ਹੋਈ, ਜਦੋਂ ਉਨ੍ਹਾਂ ਵਲੋਂ ਦੱਸ ਹਜ਼ਾਰ ਨਸ਼ੀਲੀਆਂ ਗੋਲੀਆਂ ਅਤੇ ਡੇਢ ਸੌ ਨਸ਼ੀਲੇ ਟੀਕਿਆਂ ਸਮੇਤ ਵਿਅਕਤੀ ਨੂੰ ਕਾਬੂ ਕੀਤਾ। ਪੁਲਿਸ ਦਾ ਕਹਿਣਾ ਕਿ ਉਕਤ ਵਿਅਕਤੀ ਦੇ ਬਿਆਨ 'ਤੇ ਹੋਰ ਵੀ ਗ੍ਰਿਫ਼ਤਾਰੀਆਂ ਕੀਤੀਆਂ ਗਈਆਂ ਹਨ। ਪੁਲਿਸ ਦਾ ਕਹਿਣਾ ਕਿ ਉਕਤ ਵਿਅਕਤੀ ਵਲੋਂ ਇਨ੍ਹਾਂ ਨੂੰ ਨਸ਼ੇ ਦੀ ਸਪਲਾਈ ਕੀਤੀ ਜਾਂਦੀ ਸੀ। ਇਸ ਦੇ ਨਾਲ ਹੀ ਪੁਲਿਸ ਦਾ ਕਹਿਣਾ ਕਿ ਉਕਤ ਵਿਅਕਤੀਆਂ ਵਲੋਂ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਵੀ ਦਿੱਤਾ ਜਾਂਦਾ ਸੀ। ਇਸਦੇ ਨਾਲ ਹੀ ਉਕਤ ਮਾਮਲੇ 'ਚ ਇੱਕ ਮਹਿਲਾ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਵਲੋਂ ਚੋਰੀ ਕੀਤਾ ਸਮਾਨ ਵੀ ਬਰਾਮਦ ਕਰ ਲਿਆ ਗਿਆ ਹੈ।

ABOUT THE AUTHOR

...view details