ਪੁਲਿਸ ਵੱਲੋਂ ਟਰਾਂਸਫਾਰਮਰ ਤੇਲ ਚੋਰ ਗਿਰੋਹ ਬੇਨਕਾਬ - ਖੁਲਾਸੇ ਹੋਣ ਦੀ ਉਮੀਦ
ਅੰਮ੍ਰਿਤਸਰ: ਲਗਾਤਾਰ ਹੀ ਅੰਮ੍ਰਿਤਸਰ ਵਿੱਚ ਬਿਜਲੀ ਬੋਰਡ ਦੇ ਟਰਾਂਸਫਾਰਮਰਾਂ ‘ਚੋਂ ਤੇਲ ਚੋਰੀ ਕਰਨ ਦੀਆਂ ਵਾਰਦਾਤਾਂ ਵਧਦੀਆਂ ਜਾ ਰਹੀਆਂ ਸਨ ਜਿਸ ਨੂੰ ਠੱਲ੍ਹ ਪਾਉਣ ਲਈ ਅੰਮ੍ਰਿਤਸਰ ਪੁਲਿਸ ਦਿਨ ਰਾਤ ਇੱਕ ਕਰ ਰਹੀ ਸੀ ਜਿਸਦੇ ਚੱਲਦੇ ਪੁਲਿਸ ਨੇ ਪੰਜ ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ। ਇਸ ਸਬੰਧੀ ਗੱਲਬਾਤ ਕਰਦਿਆਂ ਡੀ ਸੀ ਪੀ ਇਨਵੈਸਟੀਗੇਸ਼ਨ ਮੁਖਵਿੰਦਰ ਸਿੰਘ ਭੁੱਲਰ ਨੇ ਦੱਸਿਆ ਕਿ ਇਸ ਮਾਮਲੇ ਦੇ ਵਿੱਚ ਪੰਜ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।ਉਨ੍ਹਾਂ ਦੱਸਿਆ ਕਿ ਇਸ ਗਿਰੋਹ ਦਾ ਮੁੱਖ ਸਰਗਨਾ ਸਤਨਾਮ ਸਿੰਘ ਉਰਫ ਮਿੱਠੂ ਅਤੇ ਉਸਦੇ 4 ਸਾਥੀਆਂ ਨੂੰ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ।ਪੁਲਿਸ ਨੇ ਦੱਸਿਆ ਇਨ੍ਹਾਂ ਦੇ ਕੋਲੋਂ ਦੋ ਗੱਡੀਆਂ ਅਤੇ 11 ਕੈਨ ਅਤੇ ਟਰਾਂਸਫਾਰਮਰਾਂ ਚੋਂ ਚੋਰੀ ਕੀਤਾ ਹੈ।ਫਿਲਹਾਲ ਪੁਲਿਸ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਤੇ ਇਸ ਮਾਮਲੇ ਦੇ ਵਿੱਚ ਹੋਰ ਵੀ ਖੁਲਾਸੇ ਹੋਣ ਦੀ ਉਮੀਦ ਹੈ।