ਪੁਲਿਸ ਨੇ ਸ਼ਾਤਿਰ ਚੋਰ ਗਿਰੋਹ ਕੀਤਾ ਬੇਨਕਾਬ - ਮੁਲਜ਼ਮਾਂ ਖਿਲਾਫ਼ ਜਾਂਚ ਕੀਤੀ ਜਾ ਰਹੀ
ਗੁਰਦਾਸਪੁਰ:ਬਟਾਲਾ ਚ ਪੁਲਿਸ(Police) ) ਹੱਥ ਵੱਡੀ ਸਫਲਤਾ ਲੱਗੀ ਹੈ ।ਪੁਲਿਸ ਨੇ ਇੱਕ ਚੋਰ ਗਿਰੋਹ ( gang of thieves)ਨੂੰ ਕਾਬੂ ਕਰਨ ਦੇ ਵਿੱਚ ਸਫਲਤਾ ਹਾਸਿਲ ਕੀਤੀ ਹੈ।ਪੁਲਿਸ ਨੇ ਇੱਕ ਮਹਿਲਾ ਸਮੇਤ 5 ਮੁਲਜ਼ਮਾਂ ਨੂੰ ਕਾਬੂ ਕਰਨ ਦੇ ਵਿੱਚ ਸਫਲਤਾ ਹਾਸਿਲ ਕੀਤੀ ਹੈ।ਇਨ੍ਹਾਂ ਕਾਬੂ ਕੀਤੇ ਗਏ ਮੁਲਜ਼ਮਾਂ ਤੋਂ ਪੁਲਿਸ ਨੇ ਚੋਰੀ ਦਾ ਕਾਫੀ ਸਮਾਨ ਬਰਾਮਦ ਕੀਤਾ ਹੈ।ਪੁਲਿਸ ਨੇ ਮੁਲਜ਼ਮਾਂ ਤੋਂ 4 ਐਕਟਿਵਾ,6 ਗੈਸ ਸਿਲੰਡਰ,3 ਬੈਟਰੀਆਂ, 1 ਵਸ਼ਿੰਗ ਮਸ਼ੀਨ ਅਤੇ 5 ਮੋਬਾਈਲ ਫੋਨ ਬਰਾਮਦ ਕੀਤੇ ਹਨ।ਪੁਲਿਸ ਵੱਲੋਂ ਮੁਲਜ਼ਮਾਂ ਦੀ ਨਿਸ਼ਾਨਦੇਹੀ ਤੇ ਇਹ ਸਫਲਤਾ ਹਾਸਿਲ ਕੀਤੀ ਹੈ।ਫਿਲਹਾਲ ਪੁਲਿਸ ਵੱਲੋਂ ਮੁਲਜ਼ਮਾਂ ਖਿਲਾਫ਼ ਜਾਂਚ ਕੀਤੀ ਜਾ ਰਹੀ ਹੈ।ਪੁਲਿਸ ਵੱਲੋਂ ਕਾਬੂ ਕੀਤੇ ਗਏ ਇਨ੍ਹਾਂ ਮੁਲਜ਼ਮਾਂ ਤੋਂ ਹੋਰ ਵੀ ਖੁਲਾਸੇ ਹੋਣ ਦੀ ਉਮੀਦ ਜਤਾਈ ਗਈ ਹੈ।