ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਗੜ੍ਹਸ਼ੰਕਰ 'ਚ ਪੁਲਿਸ ਨੇ ਕੱਢਿਆ ਫਲੈਗ ਮਾਰਚ - Police flag march in Garhshankar
ਹੁਸ਼ਿਆਰਪੁਰ: ਪੰਜਾਬ ਵਿੱਚ 20 ਫਰਵਰੀ ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈਕੇ ਜਿੱਥੇ ਚੋਣ ਕਮਿਸ਼ਨ ਵੱਲੋਂ ਗਤੀਵਿਧੀਆਂ ਪੂਰੇ ਜ਼ੋਰਾਂ ’ਤੇ ਹਨ ਉਥੇ ਹੀ ਗੜ੍ਹਸ਼ੰਕਰ ਦੇ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਨ ਦੇ ਮਕਸਦ ਨਾਲ ਉੱਚ ਅਧਿਕਾਰੀਆਂ ਦੇ ਨਿਰਦੇਸ਼ਾਂ ਤੇ ਡੀ.ਐਸ.ਪੀ ਨਰਿੰਦਰ ਸਿੰਘ ਔਜਲਾ ਦੀ ਅਗਵਾਈ ਹੇਠ ਪੁਲਿਸ ’ਤੇ ਅਰਧਸੈਨਿਕਾਂ ਵੱਲੋਂ ਸ਼ਹਿਰ ਵਿੱਚ ਫਲੈਗ ਮਾਰਚ ਕੱਢਿਆ ਗਿਆ। ਇਸ ਮੌਕੇ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਵਿਧਾਨ ਸਭਾ ਚੋਣਾਂ ਸਬੰਧੀ ਲੋਕਾਂ ਵਿਚ ਸੁਰੱਖਿਆ ਦੀ ਭਾਵਨਾ ਪੈਦਾ ਕਰਨ ਅਤੇ ਸਮਾਜ ਵਿਰੋਧੀ ਤਾਕਤਾਂ ਨਾਲ ਨਜਿੱਠਣ ਲਈ ਪੂਰੇ ਗੜ੍ਹਸ਼ੰਕਰ ਹਲਕੇ ਵਿੱਚ ਫਲੈਗ ਮਾਰਚ ਦਾ ਆਯੋਜਨ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਹਿਰ ਦੇ ਸੰਵੇਦਨਸ਼ੀਲ ਥਾਵਾਂ ਉੱਪਰ ਫਲੈਗ ਮਾਰਚ ਕੱਢਿਆ ਗਿਆ ਹੈ।