ਮੁੜ ਦੇਖਣ ਨੂੰ ਮਿਲਿਆ ਪੁਲਿਸ ਦਾ ਬੇਰੁਖ਼ਾ ਚਿਹਰਾ - ਖਿਲਾਫ ਰੋਸ ਪ੍ਰਦਰਸ਼ਨ
ਜਲੰਧਰ: ਜ਼ਿਲ੍ਹੇ ਚ ਪੁਲਿਸ ਵੱਲੋਂ ਹਫਤੇ ਬਾਅਦ ਲੱਗਣ ਵਾਲੀ ਸਬਜ਼ੀ ਮੰਡੀ ਨੂੰ ਬੰਦ ਕਰਵਾਉਣ ’ਤੇ ਲੋਕਾਂ ਨੇ ਪੁਲਿਸ ਖਿਲਾਫ ਰੋਸ ਪ੍ਰਦਰਸ਼ਨ ਕੀਤਾ। ਇਸ ਦੌਰਾਨ ਸਬਜ਼ੀ ਵੇਚਣ ਵਾਲਿਆਂ ਨੇ ਦੱਸਿਆ ਕਿ ਉਨ੍ਹਾਂ ਦਾ ਇੱਕ ਹੀ ਕਾਰੋਬਾਰ ਹੈ ਜੋ ਹਫ਼ਤੇ ਵਿੱਚ ਸਿਰਫ਼ ਚਾਰ ਦਿਨ ਚੱਲਦਾ ਹੈ ਇਸੇ ਨਾਲ ਹੀ ਉਹ ਆਪਣੇ ਘਰ ਦਾ ਗੁਜ਼ਾਰਾ ਕਰਦੇ ਹਨ ਹੁਣ ਪੁਲਿਸ ਪ੍ਰਸ਼ਾਸਨ ਵੱਲੋਂ ਇਹ ਵੀ ਬੰਦ ਕਰਵਾਇਆ ਦਿੱਤਾ ਜਾ ਰਿਹਾ ਹੈ ਤਾਂ ਉਹ ਆਪਣੇ ਬੱਚਿਆਂ ਨੂੰ ਲੈ ਕੇ ਕਿੱਥੇ ਜਾਣਗੇ। ਘਰ ਦਾ ਗੁਜਾਰਾ ਕਿਵੇਂ ਚਲਾਣਗੇ। ਇਸ ਸਬੰਧ ਚ ਜਦੋਂ ਪੁਲਿਸ ਅਧਿਕਾਰੀ ਮੁਕੇਸ਼ ਕੁਮਾਰ ਨਾਲ ਗੱਲ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਹ ਉੱਥੋ ਚਲੇ ਗਏ।