ਚੋਰੀ ਦੇ ਸਮਾਨ ਸਮੇਤ 5 ਕਾਬੂ - ਐੱਸ.ਐੱਚ.ਓ
ਜਲੰਧਰ: ਫਿਲੌਰ ਪੁਲਿਸ (Police) ਨੇ ਲੁੱਟਾਂ-ਖੋਹਾਂ ਅਤੇ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਗਿਰੋਹ ਦੇ ਪੰਜ ਮੈਂਬਰਾਂ ਨੂੰ ਗ੍ਰਿਫ਼ਤਾਰ (Arrested) ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਐੱਸ.ਐੱਚ.ਓ. ਸੰਜੀਵ ਕਪੂਰ (S.H.O. Sanjeev Kapoor) ਨੇ ਦੱਸਿਆ ਕਿ ਪੁਲਿਸ (Police) ਨੇ ਮੁਲਜ਼ਮਾਂ ਤੋਂ 2 ਚੋਰੀ ਦੇ ਮੋਟਰਸਾਈਕਲ ਬਰਾਮਦ ਅਤੇ ਇੱਕ ਐਕਟੀਵਾ ਬਰਾਮਦ ਹੋਈ ਹੈ। ਪੁਲਿਸ ਮੁਤਾਬਕ ਮੁਲਜ਼ਮਾਂ ‘ਤੇ ਪਹਿਲਾਂ ਵੀ ਕਈ ਮਾਮਲੇ ਦਰਜ ਹਨ। ਜਾਣਕਾਰੀ ਮੁਤਾਬਕ ਇਨ੍ਹਾਂ ਲੁਟੇਰਿਆਂ ਵੱਲੋਂ ਪਿਛਲੇ ਕਈ ਦਿਨਾਂ ਤੋਂ ਇਲਾਕੇ ਵਿੱਚ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਸੀ। ਜਿਸ ਕਰਕੇ ਲੋਕਾਂ ਵਿੱਚ ਡਰ ਦਾ ਮਾਹੌਲ ਪੈਂਦਾ ਹੋ ਗਿਆ ਸੀ। ਪੁਲਿਸ (Police) ਮੁਤਾਬਕ ਮੁਲਜ਼ਮਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਜਿਸ ਦੌਰਾਨ ਕਈ ਹੋਰ ਅਹਿਮ ਖੁਲਾਸੇ ਹੋਣ ਦੀ ਉਮੀਦ ਹੈ।