ਗੋਲੀ ਕਾਂਡ ਦਾ ਮੁੱਖ ਮੁਲਜ਼ਮ ਕਾਬੂ - ਗੋਲੀ ਕਾਂਡ ਦਾ ਮੁੱਖ ਮੁਲਜ਼ਮ ਕਾਬੂ
ਜਲੰਧਰ: ਬੀਤੇ ਦਿਨੀਂ ਸ਼ਹਿਰ ਦੇ ਬੱਸ ਅੱਡੇ ‘ਤੇ ਇੱਕ ਗੋਲੀ ਕਾਂਡ ਹੋਇਆ ਸੀ। ਇਸ ਕਾਂਡ ਵਿੱਚ ਪੁਲਿਸ ਨੇ ਮੁੱਖ ਮੁਲਜ਼ਮ ਸੰਦੀਪ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ (Police) ਨੇ ਮੁਲਜ਼ਮ ਤੋਂ ਇੱਕ ਮੋਟਰਸਾਈਕਲ ਵੀ ਬਰਾਮਦ ਕੀਤਾ ਹੈ। ਹਾਲਾਂਕਿ ਕੁਝ ਮੁਲਜ਼ਮ ਹਾਲੇ ਪੁਲਿਸ (Police) ਦੀ ਗਿਰਫ ਤੋਂ ਬਾਹਰ ਹਨ, ਪਰ ਪੁਲਿਸ ਵੱਲੋਂ ਜਲਦ ਮੁਲਜ਼ਮਾਂ ਨੂੰ ਗ੍ਰਿਫ਼ਤਾਰ (Arrested) ਕਰਨ ਦਾ ਦਾਅਵਾ ਕੀਤਾ ਜਾ ਰਿਹਾ ਹੈ। ਇਸ ਮੌਕੇ ਮੀਡੀਆ ਨੂੰ ਜਾਣਕਾਰੀ ਦਿੰਦੇ ਏ.ਸੀ.ਪੀ. ਗੁਰਪ੍ਰੀਤ ਸਿੰਘ (ACP Gurpreet Singh) ਨੇ ਦੱਸਿਆ ਕਿ ਹੁਣ ਮੁਲਜ਼ਮ ਨੂੰ ਅਦਾਲਤ (Court) ਵਿੱਚ ਪੇਸ਼ ਕਰਕੇ ਰਿਮਾਂਡ (Remand) ਹਾਸਲ ਕੀਤਾ ਜਾਵੇਗਾ। ਪੁਲਿਸ ਨੂੰ ਮੁਲਜ਼ਮ ਤੋਂ ਪੁੱਛਗਿੱਛ ਦੌਰਾਨ ਕਈ ਅਹਿਮ ਵੱਡੇ ਖੁਲਾਸੇ ਹੋਣ ਦੀ ਉਮੀਦ ਹੈ।