ਪੁਲਿਸ ਨੇ ਪਿਸਤੌਲ ਸਣੇ ਇੱਕ ਵਿਅਕਤੀ ਕੀਤਾ ਕਾਬੂ - ਇੱਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ
ਅੰਮ੍ਰਿਤਸਰ: ਜ਼ਿਲ੍ਹੇ ’ਚ ਲੁੱਟ ਦੀਆਂ ਵਾਰਦਾਤਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ, ਜਿਸ ਕਾਰਨ ਪੁਲਿਸ ਵੱਲੋਂ ਨਾਕੇਬੰਦੀ ਕਰਕੇ ਅਜਿਹੇ ਲੁਟੇਰਿਆਂ ਨੂੰ ਕਾਬੂ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸੇ ਦੇ ਚਲਦੇ ਅੰਮ੍ਰਿਤਸਰ ਦੇ ਥਾਣਾ ਮਹਿਕਪੁਰਾ ਦੀ ਪੁਲਿਸ ਨੇ ਰਾਤ ਨੂੰ ਕੀਤੀ ਗਈ ਨਾਕਾਬੰਦੀ ਦੌਰਾਨ ਇੱਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ। ਜਾਂਚ ਅਧਿਕਾਰੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਅਜੈ ਕੁਮਾਰ ਨਾਮ ਦਾ ਵਿਅਕਤੀ ਅੰਮ੍ਰਿਤਸਰ ਜੋੜਾ ਫਾਟਕ ਨੇੜੇ ਦੇਰ ਰਾਤ ਸ਼ਰਾਬ ਪੀ ਰਿਹਾ ਸੀ, ਜਦੋਂ ਉਸ ਦੀ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ ਇੱਕ ਏਅਰਗੰਨ ਬਰਾਮਦ ਹੋਈ। ਜਿਸ ਤੋਂ ਬਾਅਦ ਪੁਲਿਸ ਨੇ ਇਸ ਨੂੰ ਗ੍ਰਿਫਤਾਰ ਕਰ ਲਿਆ ਅਤੇ ਇਸ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।