ਪੁਲਿਸ ਵਲੋਂ ਚੋਰੀ ਦੀ ਘਟਨਾ ਨੂੰ ਅੰਜਾਮ ਦੇਣ ਵਾਲੇ ਦੋ ਲੋਕਾਂ ਨੂੰ ਕੀਤਾ ਗ੍ਰਿਫ਼ਤਾਰ - ਮਾਨਸਾ
ਮਾਨਸਾ: ਮਾਨਸਾ ਪੁਲਿਸ ਵਲੋਂ ਜਨਵਰੀ ਮਹੀਨੇ 'ਚ ਹੋਈ ਚੋਰੀ ਦੇ ਮਾਮਲੇ ਨੂੰ ਹੱਲ ਕਰਦਿਆਂ ਦੋ ਵਿਅਕਤੀਆਂ ਦੀ ਗ੍ਰਿਫ਼ਤਾਰੀ ਕੀਤੀ ਹੈ। ਇਸ ਸਬੰਧੀ ਡੀ.ਐੱਸ.ਪੀ ਗੁਰਮੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 21 ਜਨਵਰੀ ਨੂੰ ਮਾਨਸਾ ਦੇ ਇੱਕ ਘਰ 'ਚ ਚੋਰੀ ਹੋਈ ਸੀ, ਜਿਸ 'ਚ ਚੋਰਾਂ ਵਲੋਂ ਘਰ 'ਚ ਪਿਆ ਸੋਨਾ ਚੋਰੀ ਕੀਤਾ ਗਿਆ ਸੀ। ਪੁਲਿਸ ਵਲੋਂ ਮਾਮਲਾ ਦਰਜ ਕਰਕੇ ਮੁਲਜ਼ਮਾਂ ਦੀ ਭਾਲ ਕੀਤੀ ਜਾ ਰਹੀ ਸੀ, ਜਿਸ 'ਚ ਪੁਲਿਸ ਨੇ ਦੋ ਲੋਕਾਂ ਨੂੰ ਗ੍ਰਿਫ਼ਤਾਰ ਕਰਨ 'ਚ ਕਾਮਯਾਬੀ ਹਾਸਲ ਕੀਤੀ ਹੈ। ਪੁਲਿਸ ਦਾ ਕਹਿਣਾ ਕਿ ਉਕਤ ਵਿਅਕਤੀਆਂ ਕੋਲੋਂ ਚੋਰੀ ਕੀਤਾ ਸੋਨਾ ਵੀ ਬਰਾਮਦ ਕਰ ਲਿਆ ਗਿਆ ਹੈ।