ਪੁਲਿਸ ਨੇ ਪੰਜਾਬ 'ਚ ਇੱਕ ਵੱਡੀ ਧਮਾਕਾਖੇਜ਼ ਘਟਨਾ ਨੂੰ ਰੋਕਣ 'ਚ ਕਾਮਯਾਬੀ ਕੀਤੀ ਹਾਸਿਲ
ਨਵਾਂਸ਼ਹਿਰ: ਨਵਾਂਸ਼ਹਿਰ ਪੁਲਿਸ ਨੇ ਰਿਮਾਂਡ ਦੌਰਾਨ ਪੁੱਛਗਿੱਛ ਤੇ 1 ਅੱਤਵਾਦੀਆਂ ਨੂੰ ਗ੍ਰਿਫਤਾਰ ਕਰਨ ਤੋਂ ਬਾਅਦ 2.5 ਢਾਈ ਕਿਲੋਗ੍ਰਾਮ ਆਰਡੀਐਕਸ ਸਮੇਤ ਹੋਰ ਵਿਸਫੋਟਕ ਸਮੱਗਰੀ ਬਰਾਮਦ ਕਰਕੇ ਪੰਜਾਬ ਵਿੱਚ ਇੱਕ ਵੱਡੀ ਧਮਾਕਾਖੇਜ਼ ਘਟਨਾ ਨੂੰ ਰੋਕਣ ਵਿੱਚ ਸਫਲਤਾ ਹਾਸਲ ਕੀਤੀ। ਇੰਟਰਨੈਸ਼ਨਲ ਸਿੱਖ ਯੂਥ ਫੈਡਰੇਸ਼ਨ (ISYF) ਸਮੂਹ ਦੀ ਹਮਾਇਤ ਵਾਲੇ ਇੱਕ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕਰਨ ਤੋਂ ਬਾਅਦ, ਪੰਜਾਬ ਪੁਲਿਸ ਨੇ 2.5 ਕਿਲੋਗ੍ਰਾਮ ਆਰਡੀਐਕਸ, ਇੱਕ ਡੈਟੋਨੇਟਰ, ਕੋਡੈਕਸ ਤਾਰ, ਤਾਰਾਂ ਵਾਲੇ ਪੰਜ ਵਿਸਫੋਟਕ ਫਿਊਜ਼, ਏਕੇ 47 ਅਸਾਲਟ ਰਾਈਫਲ ਦੇ 12 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ।