ਵੈਸਟਰਨ ਯੂਨੀਅਨ ਦੀ ਦੁਕਾਨ 'ਚ ਹੋਈ ਚੋਰੀ ਦੀ ਵਾਰਦਾਤ ਨੂੰ ਪੁਲਿਸ ਨੇ ਸੁਲਝਾਇਆ - western union burglary case
ਹੁਸ਼ਿਆਰਪੁਰ: ਥਾਣਾ ਸਿਟੀ ਪੁਲਿਸ ਨੇ ਬੀਤੇ ਦਿਨੀਂ ਵੈਸਟਰਨ ਯੂਨੀਅਨ ਦੀ ਦੁਕਾਨ ਉੱਤੇ ਹੋਈ ਚੋਰੀ ਦੀ ਵਾਰਦਾਤ ਨੂੰ ਸੁਲਝਾਉਣ ਵਿੱਚ ਸਫ਼ਲਤਾ ਹਾਸਲ ਕੀਤੀ ਹੈ। ਪੁਲਿਸ ਨੇ ਘਟਨਾ ਨੂੰ ਅੰਜਾਮ ਦੇਣ ਵਾਲੇ ਦੋ ਨੌਜਵਾਨਾਂ ਸਮੇਤ ਇੱਕ ਮਹਿਲਾ ਨੂੰ ਵੀ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਿਟੀ ਦੇ ਮੁਖੀ ਇੰਸਪੈਕਟਰ ਗੋਬਿੰਦਰ ਕੁਮਾਰ ਬੰਟੀ ਨੇ ਦੱਸਿਆ ਕਿ ਉੱਕਤ ਮਾਮਲੇ ਨੂੰ ਸੁਲਝਾਉਣ ਲਈ ਪੁਲਿਸ ਵੱਲੋਂ ਵਿਸ਼ੇਸ਼ ਟੀਮ ਦਾ ਗਠਨ ਕੀਤਾ ਗਿਆ ਸੀ ਜਿਨ੍ਹਾਂ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰਦਿਆਂ ਹੋਇਆਂ ਕੁਨਾਲ ਉਰਫ਼ ਕੰਨੀ ਵਾਸੀ ਸੁੰਦਰ ਨਗਰ, ਕਰਨ ਕੁਮਾਰ ਵਾਸੀ ਸੁੰਦਰ ਨਗਰ ਅਤੇ ਅਨੀਤਾ ਵਾਸੀ ਸੁੰਦਰ ਨਗਰ ਨੂੰ ਕਾਬੂ ਕੀਤਾ ਹੈ। ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਗਏ ਕਥਿਤ ਦੋਸ਼ੀਆਂ ਤੋਂ 10,500 ਰੁਪਏ ਦੀ ਨਕਦੀ ਅਤੇ 2,46,000 ਰੁਪਏ ਦੀ ਵਿਦੇਸ਼ੀ ਕਰੰਸੀ ਸਮੇਤ ਇੱਕ ਮੋਟਰਸਾਈਕਲ ਵੀ ਬਰਾਮਦ ਕੀਤਾ ਹੈ।