ਪੁਲਿਸ ਨੇ ਸਰਹੱਦੀ ਖੇਤਰ ਦੇ ਲੋਕਾਂ ਨਾਲ ਕੀਤੀ ਮੀਟਿੰਗ - ਸਰਹੱਦੀ ਖੇਤਰ
ਪਠਾਨਕੋਟ: ਪਾਕਿਸਤਾਨ ਵੱਲੋਂ ਲਗਾਤਾਰ ਭਾਰਤ ਵਿੱਚ ਹਥਿਆਰ ਤੇ ਨਸ਼ੀਲੇ ਪਦਾਰਥ ਦੀ ਸਪਲਾਈ ਨੂੰ ਲੈ ਕੇ ਪੰਜਾਬ ਪੁਲਿਸ ਪੂਰੀ ਤਰ੍ਹਾਂ ਚੌਕੰਨੀ ਹੈ। ਇਸ ਦੇ ਚੱਲਦਿਆਂ ਅੱਜ ਪੰਜਾਬ ਪੁਲਿਸ ਵੱਲੋਂ ਬਮਿਆਲ ਸੈਕਟਰ ਵਿੱਚ ਸਰਹੱਦੀ ਖੇਤਰ ਦੇ ਲੋਕਾਂ ਦੇ ਨਾਲ ਮੀਟਿੰਗ ਕੀਤੀ ਗਈ ਤੇ ਸ਼ਰਾਰਤੀ ਅਨਸਰਾਂ 'ਤੇ ਨਕੇਲ ਪਾਉਣ ਲਈ ਸਹਿਯੋਗ ਦੀ ਮੰਗ ਕੀਤੀ ਗਈ। ਐਸਐਚਓ ਨਰੋਟ ਜੈਮਲ ਸਿੰਘ ਨੇ ਦੱਸਿਆ ਕਿ ਅਸੀਂ ਭਾਰਤ ਪਾਕਿ ਸਰਹੱਦ ਦੇ ਕੰਢੇ ਬੈਠੇ ਲੋਕਾਂ ਦੇ ਨਾਲ ਤਾਲਮੇਲ ਬੈਠਾ ਰਹੇ ਹਾਂ ਤਾਂ ਜੋ ਪਾਕਿਸਤਾਨ ਵੱਲੋਂ ਕਿਸੇ ਤਰ੍ਹਾਂ ਦੀ ਹਿਲਜੁਲ ਹੁੰਦੀ ਹੈ ਤਾਂ ਲੋਕ ਸਾਨੂੰ ਉਸ ਦੀ ਜਾਣਕਾਰੀ ਦੇ ਸਕਣ।