ਨਗਰ ਨਿਗਮ ਚੋਣਾਂ ਦੇ ਚੱਲਦਿਆਂ ਪਠਾਨਕੋਟ ’ਚ ਪੁਲਿਸ ਨੇ ਵਧਾਈ ਚੌਕਸੀ - ਨਗਰ ਨਿਗਮ ਦੀਆਂ ਚੋਣਾਂ ਨੂੰ
ਪਠਾਨਕੋਟ: ਨਗਰ ਨਿਗਮ ਦੀਆਂ ਚੋਣਾਂ ਨੂੰ ਲੈ ਕੇ ਪੁਲਿਸ ਪ੍ਰਸ਼ਾਸ਼ਨ ਵੱਲੋਂ ਪੂਰੀ ਤਰ੍ਹਾਂ ਚੌਕਸੀ ਵਰਤੀ ਜਾ ਰਹੀ ਹੈ। ਸ਼ਹਿਰ ਪਠਾਨਕੋਟ ਜੋ ਕਿ ਸਰਹੱਦੀ ਖੇਤਰ ਹੈ ਜਿਸ ਦੇ ਇੱਕ ਪਾਸੇ ਭਾਰਤ-ਪਾਕਿ ਸਰਹੱਦ ਅਤੇ ਦੂਸਰੇ ਪਾਸੇ ਜੰਮੂ ਕਸ਼ਮੀਰ ਪੈਂਦਾ ਹੈ, ਜਿਸ ਕਾਰਨ ਪੁਲਿਸ ਵੱਲੋਂ ਜਗ੍ਹਾ-ਜਗ੍ਹਾ 'ਤੇ ਨਾਕੇ ਲਗਾ ਕੇ ਜੰਮੂ-ਕਸ਼ਮੀਰ ਤੋਂ ਆਉਣ ਵਾਲੀਆਂ ਗੱਡੀਆਂ ਨੂੰ ਰੋਕ ਕੇ ਚੈੱਕ ਕੀਤਾ ਜਾ ਰਿਹਾ ਹੈ ਤਾਂ ਕਿ ਕੋਈ ਗਲਤ ਅਨਸਰ ਕਿਸੇ ਵੀ ਤਰ੍ਹਾਂ ਦੀ ਵਾਰਦਾਤ ਨੂੰ ਅੰਜਾਮ ਨਾ ਦੇ ਸਕੇ। ਇਸ ਬਾਰੇ ਗੱਲ ਕਰਦੇ ਹੋਏ ਨਾਕਾ ਇੰਚਾਰਜ ਨੇ ਕਿਹਾ ਐਸਐਸਪੀ ਦੇ ਦਿਸ਼ਾ ਨਿਰਦੇਸ਼ ਹੇਠ ਜਗ੍ਹਾ-ਜਗ੍ਹਾ ਨਾਕੇ ਲਗਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਜੰਮੂ-ਕਸ਼ਮੀਰ ਤੋਂ ਆਉਣ ਵਾਲੀ ਹਰ ਗੱਡੀ ਦੇ ਡਰਾਈਵਰ ਦਾ ਮੋਬਾਈਲ ਨੰਬਰ ਅਤੇ ਗੱਡੀ ਨੰਬਰ ਨੋਟ ਕੀਤਾ ਜਾ ਰਿਹਾ ਹੈ।