ਡੇਢ ਲੱਖ ਦੀ ਖੋਹ ਕਰਨ ਵਾਲੇ ਨੂੰ ਪੁਲਿਸ ਨੇ ਕੀਤਾ ਨਗਦੀ ਬਰਾਮਦ ਸਣੇ ਕਾਬੂ - ਐਸਐਸਪੀ ਸੁਰਿੰਦਰ ਲਾਂਬਾ
ਮਾਨਸਾ: ਪਿਛਲੇ ਦਿਨੀਂ ਮਾਨਸਾ ਦੇ ਆਨੰਦ ਮੈਡੀਕਲ ਸਟੋਰ ਦੇ ਮੁਲਾਜ਼ਮ ਤੋਂ ਵਾਟਰ ਵਰਕਸ ਰੋਡ ਤੋਂ ਇੱਕ ਗਿਰੋਹ ਨੇ ਡੇਢ ਲੱਖ ਰੁਪਏ ਦੀ ਨਕਦੀ ਖੋਹ ਕੇ ਫ਼ਰਾਰ ਹੋ ਜਾਣ ਵਾਲੇ ਗਿਰੋਹ ਨੂੰ ਸਥਾਨਕ ਪੁਲਿਸ ਨੇ ਗ੍ਰਿਫ਼ਤਾਰ ਕਰ ਕੇ ਨਕਦੀ ਬਰਾਮਦ ਕਰ ਲਈ ਹੈ। ਐਸਐਸਪੀ ਸੁਰਿੰਦਰ ਲਾਂਬਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇੱਕ ਗਿਰੋਹ ਨੇ ਰੇਕੀ ਕਰਨ ਤੋਂ ਬਾਅਦ ਡੇਢ ਲੱਖ ਰੁਪਏ ਦੀ ਖੋਹ ਕੀਤੀ ਸੀ ਪੁਲਿਸ ਨੇ ਗਹਿਰਾਈ ਨਾਲ ਜਾਂਚ ਕਰਦੇ ਹੋਏ ਉਕਤ ਗਿਰੋਹ ਨੂੰ ਕਾਬੂ ਕਰ ਲਿਆ ਹੈ ਅਤੇ ਨਕਦੀ ਵੀ ਬਰਾਮਦ ਕਰ ਲਈ ਹੈ ਅਤੇ ਇੱਕ ਗਿਰੋਹ ਦਾ ਮੈਂਬਰ ਅਜੇ ਪੁਲਿਸ ਦੀ ਗ੍ਰਿਫਤ ਤੋਂ ਦੂਰ ਹੈ ਜਿਸਨੂੰ ਜਲਦ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ।