ਪੁਲਿਸ ਵਲੋਂ ਲੁੱਟ ਖੋਹਾਂ ਦੀਆਂ ਵਾਰਦਾਤਾਂ ਕਰਨ ਵਾਲਾ ਗਿਰੋਹ ਕਾਬੂ - ਤਿੰਨ ਆਰੋਪੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ
ਅੰਮ੍ਰਿਤਸਰ: ਅੰਮ੍ਰਿਤਸਰ ਦੀ ਵੇਰਕਾ ਪੁਲਿਸ ਨੂੰ ਉਸ ਸਮੇਂ ਸਫ਼ਲਤਾ ਹਾਸਲ ਹੋਈ, ਜਦੋਂ ਉਨ੍ਹਾਂ ਵਲੋਂ ਲੁੱਟ ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਚਾਲੇ ਗਿਰੋਹ ਨੂੰ ਕਾਬੂ ਕੀਤਾ ਗਿਆ। ਪੁਲਿਸ ਦਾ ਕਹਿਣਾ ਕਿ ਉਨ੍ਹਾਂ ਵਲੋਂ ਤਿੰਨ ਆਰੋਪੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਜਿਨ੍ਹਾਂ ਦਾ ਰਿਮਾਂਡ ਲੈਕੇ ਪੁੱਛਗਿਛ ਕੀਤੀ ਜਾ ਰਹੀ ਹੈ। ਪੁਲਿਸ ਦਾ ਕਹਿਣਾ ਕਿ ਇਨ੍ਹਾਂ 'ਤੇ ਪਹਿਲਾਂ ਵੀ ਕਈ ਮਾਮਲੇ ਦਰਜ ਹਨ।