ਸ਼ਰਾਬ ਦਾ ਠੇਕਾ ਲੁੱਟਣ ਵਾਲੇ ਗਿਰੋਹ ਨੂੰ ਪੁਲਿਸ ਨੇ 24 ਘੰਟਿਆਂ ’ਚ ਕੀਤਾ ਕਾਬੂ - ਗ੍ਰਿਫ਼ਤਾਰ
ਮਾਨਸਾ: ਬੀਤ੍ਹੇ ਕੱਲ ਰਾਤ ਸ਼ਰਾਬ ਦੇ ਠੇਕੇ ਤੋਂ ਸ਼ਰਾਬ ਅਤੇ ਨਕਦੀ ਲੁੱਟਣ ਵਾਲੇ ਗਿਰੋਹ ਨੂੰ ਪੁਲਿਸ ਨੇ 24 ਘੰਟਿਆਂ ਅੰਦਰ ਕਾਬੂ ਕਰ ਲਿਆ ਗਿਆ। ਇਨ੍ਹਾਂ ਕਾਬੂ ਕੀਤੇ ਬਦਮਾਸ਼ਾਂ ਤੋਂ 1 ਜ਼ੈੱਨ ਕਾਰ, 2 ਮੋਟਰਸਾਈਕਲ, 9 ਸ਼ਰਾਬ ਦੀਆਂ ਪੇਟੀਆਂ ਸਮੇਤ 15000 ਰੁਪਏ ਨਕਦੀ ਬਰਾਮਦ ਹੋਈ ਹੈ। ਇਸ ਮੌਕੇ ਐੱਸਐੱਸਪੀ ਮਾਨਸਾ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ 5 ਦੋਸ਼ਿਆਂ ਨੂੰ ਗ੍ਰਿਫ਼ਤਾਰ ਕਰਨ ’ਚ ਪੁਲਿਸ ਨੇ ਸਫ਼ਲਤਾ ਹਾਸਲ ਕੀਤੀ ਹੈ, ਜਦੋਂ ਕਿ 4 ਲੋਕਾਂ ਦੀ ਭਾਲ ਜਾਰੀ ਹੈ। ਉਨ੍ਹਾਂ ਦਸਿਆ ਕਿ ਇਹ ਬੰਦੇ ਪਹਿਲਾ ਵੀ ਇਸ ਤਰਾਂ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੰਦੇ ਰਹੇ ਹਨ। ਉਨ੍ਹਾਂ ਕਿਹਾ ਕਿ ਮਾਨਸਾ ਪੁਲਿਸ ਮੁਸਤੈਦੀ ਨਾਲ ਕੰਮ ਕਰ ਰਹੀ ਹੈ, ਅਜਿਹੇ ਗਲਤ ਅਨਸਰਾਂ ਨੂੰ ਬਖਸ਼ਿਆ ਨਹੀਂ ਜਾਵੇਗਾ।
Last Updated : Jan 9, 2021, 3:09 PM IST